ਮਨੀਸ਼ ਸਿਸੋਦੀਆ ਦਾ ਵੱਡਾ ਐਲਾਨ -ਦਿੱਲੀ 'ਚ ਨਹੀਂ ਖੁੱਲ੍ਹਣਗੇ ਸਕੂਲ
Published : Oct 28, 2020, 4:34 pm IST
Updated : Oct 28, 2020, 4:34 pm IST
SHARE ARTICLE
Manish Sisodia
Manish Sisodia

ਅਜੇ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੋਣ ਕਰਕੇ ਸਕੂਲ ਮਾਰਚ ਤੋਂ ਬੰਦ ਸਨ ਪਰ ਹੁਣ ਕਈ ਰਾਜਾਂ 'ਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚਲਦੇ ਅੱਜ ਦਿੱਲੀ 'ਚ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਾਂਝਾ ਕੀਤੀ ਹੈ। 

school reopen

ਮਨੀਸ਼ ਸਿਸੋਦੀਆ ਦਾ ਐਲਾਨ 
ਮਨੀਸ਼ ਸਿਸੋਦੀਆ ਨੇ ਕਿਹਾ, "ਮੈਨੂੰ ਬਹੁਤ ਸਾਰੇ ਮਾਪੇ, ਅਧਿਆਪਕ ਮਿਲਦੇ ਹਨ ਜੋ ਸੁਝਾਅ ਦੇ ਰਹੇ ਹਨ ਕਿ ਅਜੇ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ।" ਉਨ੍ਹਾਂ ਨੇ ਅੱਗੇ ਕਿਹਾ, "ਦੁਨੀਆ ਵਿੱਚ ਜਿੱਥੇ ਵੀ ਸਕੂਲ ਖੁੱਲ੍ਹੇ ਹਨ, ਉੱਥੇ ਕੋਰੋਨਾ ਦਾ ਡਰ ਹੈ ਤੇ ਬੱਚਿਆਂ ਵਿੱਚ ਕੋਰੋਨਾ ਦਾ ਸੰਕਰਮਣ ਵਧਿਆ ਹੈ। ਮਾਪੇ ਹੋਣ ਦੇ ਨਾਤੇ ਵੀ ਮੈਂ ਅਤੇ ਮੁੱਖ ਮੰਤਰੀ ਸੋਚਦਾ ਹਾਂ ਕਿ ਕੀ ਅਸੀਂ ਇਸ ਸਮੇਂ ਆਪਣੇ ਬੱਚਿਆਂ ਨੂੰ ਸਕੂਲ ਭੇਜ ਸਕਾਂਗੇ ਜਾਂ ਨਹੀਂ।"

school reopen

ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਿਊਂਸਪਲ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਤੇ ਜਦੋਂ ਵੀ ਸਕੂਲ ਖੋਲ੍ਹਣ ਬਾਰੇ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement