ਵਾਰ-ਵਾਰ ਰਾਮ ਮੰਦਰ ਦੀ ਤਰੀਕ ਪੁੱਛਣ ਵਾਲੇ ਹੁਣ ਮਜਬੂਰੀ ਵਿਚ ਤਾੜੀਆਂ ਵਜਾ ਰਹੇ- ਪੀਐਮ ਮੋਦੀ
Published : Oct 28, 2020, 12:19 pm IST
Updated : Oct 28, 2020, 12:22 pm IST
SHARE ARTICLE
Narendra Modi
Narendra Modi

ਬਿਹਾਰ ਦੇ ਦਰਭੰਗਾ ਵਿਚ ਪੀਐਮ ਮੋਦੀ ਨੇ ਗਿਣਾਈਆਂ ਅਪਣੀ ਸਰਕਾਰ ਦੀਆਂ ਪ੍ਰਾਪਤੀਆਂ

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਵਿਚ ਚੋਣ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਸਭ ਤੋਂ ਪਹਿਲਾਂ ਉਹਨਾਂ ਨੇ ਦਰਭੰਗਾ ਵਿਖੇ ਚੋਣ ਰੈਲੀ ਕੀਤੀ। ਇਸ ਮੌਕੇ ਉਹਨਾਂ ਨੇ ਅਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। 

Narendra Modi Narendra Modi

ਇਸ ਮੌਕੇ ਉਹਨਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਕੀਤੇ ਗਏ ਕੰਮਾਂ ਦੀ ਤਾਰੀਫ਼ ਕੀਤੀ। ਉਹਨਾਂ ਕਿਹਾ ਕਿ ਨਿਤਿਸ਼ ਕੁਮਾਰ ਦੀ ਅਗਵਾਈ ਵਿਚ ਬਿਹਾਰ ਅੱਗੇ ਵਧ ਰਿਹਾ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਅਤੇ ਐਨਡੀਏ ਦੀ ਪਛਾਣ ਹੈ ਕਿ ਉਹ ਜੋ ਕਹਿੰਦੇ ਹਨ, ਉਹ ਕਰਕੇ ਦਿਖਾਉਂਦੇ ਹਨ। 

Nitish Kumar Nitish Kumar

ਉਹਨਾਂ ਅੱਗੇ ਕਿਹਾ ਕਿ ਸਦੀਆਂ ਦੇ ਸੰਘਰਸ਼ ਤੋਂ ਬਾਅਦ ਅੱਜ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋਵੇਗਾ। ਵਿਰੋਧੀਆਂ ਨੂੰ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਜੋ ਲੋਕ ਵਾਰ-ਵਾਰ ਰਾਮ ਮੰਦਰ ਦੀ ਤਰੀਕ ਪੁੱਛਦੇ ਸੀ, ਉਹ ਵੀ ਅੱਜ ਮਜਬੂਰੀ ਵਿਚ ਤਾੜੀਆਂ ਵਜਾ ਰਹੇ ਹਨ। ਪੀਐਮ ਮੋਦੀ ਨੇ ਕਿਹਾ ਕਿ ਉਹਨਾਂ ਨੇ ਕਿਹਾ ਸੀ ਕਿ ਕਿਸਾਨਾਂ ਦੇ ਬੈਂਕ ਖਾਤੇ ਵਿਚ ਸਿੱਧੀ ਮਦਦ ਭੇਜੀ ਜਾਵੇਗੀ।

Ram MandirRam Mandir

ਅੱਜ ਕਰੀਬ ਇਕ ਲੱਖ ਕਰੋੜ ਰੁਪਏ ਦੀ ਸਿੱਧੀ ਮਦਦ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਮਾ ਕਰਵਾਈ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅੱਜ 40 ਕਰੋੜ ਤੋਂ ਜ਼ਿਆਦਾ ਗਰੀਬਾਂ ਦਾ ਬੈਂਕ ਖਾਤਾ ਖੋਲ੍ਹਿਆ ਗਿਆ ਹੈ। ਉਹਨਾਂ ਕਿਹਾ ਕਿ ਉਜਵਲਾ ਯੋਜਨਾ ਤਹਿਤ ਦੇਸ਼ ਦੀਆਂ ਗਰੀਬ ਭੈਣਾਂ ਤੇ ਧੀਆਂ ਦੀ ਰਸੋਈ ਵਿਚ ਮੁਫ਼ਤ ਗੈਸ ਕੁਨੈਕਸ਼ਨ ਪਹੁੰਚਾਇਆ ਜਾ ਰਿਹਾ ਹੈ।

Narendra Modi and Rahul Gandhi will address public rallies in biharNarendra Modi and Rahul Gandhi

ਉਹਨਾਂ ਕਿਹਾ ਭਾਜਪਾ ਸਰਕਾਰ ਨੇ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕਰ ਰਹੀ ਹੈ। ਦੱਸ ਦਈਏ ਕਿ ਅੱਜ ਬਿਹਾਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਚੋਣ ਰੈਲੀਆਂ ਕਰ ਰਹੇ ਹਨ। ਇਸ ਤੋਂ ਪਹਿਲਾਂ ਦੋਵੇਂ ਨੇਤਾ ਪਹਿਲੇ ਪੜਾਅ ਵਿਚ ਪ੍ਰਚਾਰ ਲਈ 23 ਅਕਤੂਬਰ ਨੂੰ ਬਿਹਾਰ ਪਹੁੰਚੇ ਸੀ। ਦੱਸ ਦਈਏ ਕਿ ਬਿਹਾਰ ਵਿਚ ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਹੋਵੇਗੀ।

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement