
ਮੀਡੀਆ ਦੇ ਸਵਾਲਾਂ ਤੋਂ ਭੱਜਦੇ ਦਿਖੇ ਚਰਨਜੀਤ ਚੰਨੀ
ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ। ਚਰਨਜੀਤ ਸਿੰਘ ਚੰਨੀ ਵਲੋਂ ਇੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਕਰੀਬ ਢਾਈ ਘੰਟੇ ਤੱਕ ਚੱਲੀ।
photo
ਸੂਤਰਾਂ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਨਵੀਂ ਪਾਰਟੀ ਦੇ ਗਠਨ ਤੋਂ ਬਾਅਦ ਪੰਜਾਬ ਕਾਂਗਰਸ ਅਤੇ ਪੰਜਾਬ ਸਰਕਾਰ 'ਤੇ ਕੀ ਅਸਰ ਪਵੇਗਾ, ਇਨ੍ਹਾਂ ਸਾਰੇ ਪਹਿਲੂਆਂ 'ਤੇ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ। ਪੰਜਾਬ ਦੀ ਅੰਦਰੂਨੀ ਕਾਂਗਰਸ ਰਾਜਨੀਤੀ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਪਹਿਲੂਆਂ 'ਤੇ ਵੀ ਚਰਚਾ ਕੀਤੀ ਗਈ। ਇਸ ਸਬੰਧ ਵਿਚ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਮੰਤਰੀ ਮੰਡਲ ਤੋਂ ਹਟਾਏ ਗਏ ਨਾਰਾਜ਼ ਵਿਧਾਇਕਾਂ ਨਾਲ ਵੀ ਮੁਲਾਕਾਤ ਕੀਤੀ ਸੀ।
ਸੂਤਰਾਂ ਮੁਤਾਬਕ ਕੈਪਟਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਲਈ ਆਉਣ ਵਾਲੀ ਰਣਨੀਤੀ ਬਾਰੇ ਚਰਚਾ ਕੀਤੀ।