
ਤਿੰਨ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ( ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ |
Deputy CM Sukhjinder RandhawaDeputy CM Sukhjinder Randhawa
ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜਿਲੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜਿਲਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।
ਹੋਰ ਵੀ ਪੜ੍ਹੋ: ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਲ ਨਹੀਂ, ਤਿੰਨੇ ਕਾਨੂੰਨ ਕਿਸਾਨਾਂ ਦੇ ਹਿੱਤ ’ਚ: ਅਠਾਵਲੇ
Deputy CM Sukhjinder Randhawa
ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।
ਹੋਰ ਵੀ ਪੜ੍ਹੋ: ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 3 IPS ਅਫ਼ਸਰਾਂ ਸਮੇਤ 90 DSP ਬਦਲੇ
Deputy CM Sukhjinder Randhawa
ਹੋਰ ਵੀ ਪੜ੍ਹੋ: ਅੱਜ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ