
ਟਿਕਰੀ ਬਾਰਡਰ ’ਤੇ ਇਕ ਟਰੱਕ ਵਲੋਂ ਪੰਜ ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕੀਤਾ ਹੈ।
ਨਵੀਂ ਦਿੱਲੀ: ਟਿਕਰੀ ਬਾਰਡਰ ’ਤੇ ਇਕ ਟਰੱਕ ਵਲੋਂ ਪੰਜ ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਬੇਰਹਿਮੀ ਅਤੇ ਨਫ਼ਰਤ ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ
Tikri Border
ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਡੋਡਾ ਵਿਚ ਦਰਦਨਾਕ ਹਾਦਸਾ, ਮਿੰਨੀ ਬੱਸ ਖਾਈ ਵਿਚ ਡਿੱਗੀ, 8 ਲੋਕਾਂ ਦੀ ਮੌਤ
ਹੈ। ਦਰਅਸਲ ਦਿੱਲੀ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ, ਜਿਨ੍ਹਾਂ ਵਿਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ।
Tweet
ਹੋਰ ਪੜ੍ਹੋ: ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕੈਪਟਨ ਨੇ ਜਤਾਇਆ ਦੁੱਖ, ਮੁਆਵਜ਼ੇ ਦੀ ਕੀਤੀ ਮੰਗ
ਇਸ ਘਟਨਾ ’ਤੇ ਰਾਹੁਲ ਗਾਂਧੀ ਨੇ ਟਵੀਟ ਕੀਤਾ, “ਭਾਰਤ ਮਾਤਾ-ਦੇਸ਼ ਦੀ ਅੰਨਦਾਤਾ ਨੂੰ ਕੁਚਲਿਆ ਗਿਆ ਹੈ। ਇਹ ਬੇਰਹਿਮੀ ਅਤੇ ਨਫ਼ਰਤ ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ ਹੈ”।
Tweet
ਕੇਜਰੀਵਾਲ ਨੇ ਕੇਂਦਰ ਨੂੰ ਨਿਸ਼ਾਨੇ ’ਤੇ ਲਿਆ
ਕੇਜਰੀਵਾਲ ਨੇ ਹਾਦਸੇ ’ਤੇ ਟਵੀਟ ਕਰਦਿਆਂ ਕਿਹਾ, ‘ਇਹ ਹਾਦਸਾ ਬੇਹੱਦ ਦੁਖਦਾਈ ਹੈ। ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਜੇਕਰ ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਸਾਡੇ ਕਿਸਾਨ ਪਰਿਵਾਰਾਂ ਨੂੰ ਇਸ ਤਰ੍ਹਾਂ ਸੜਕਾਂ 'ਤੇ ਨਹੀਂ ਬੈਠਣਾ ਪਵੇਗਾ। ਅਜਿਹੇ ਦਰਦਨਾਕ ਹਾਦਸੇ ਕਦੇ ਨਹੀਂ ਵਾਪਰਨਗੇ’। ਜ਼ਿਕਰਯੋਗ ਹੈ ਕਿ ਨਵੰਬਰ 2020 ਤੋਂ ਕਿਸਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਹ ਔਰਤਾਂ ਵੀ ਕਿਸਾਨੀ ਲਹਿਰ ਨਾਲ ਜੁੜੀਆਂ ਹੋਈਆਂ ਸਨ।