ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਹਰ ਸੂਬੇ ਦੀ ਜ਼ਿੰਮੇਵਾਰੀ: PM ਨਰਿੰਦਰ ਮੋਦੀ
Published : Oct 28, 2022, 2:28 pm IST
Updated : Oct 28, 2022, 2:28 pm IST
SHARE ARTICLE
PM Narendra Modi
PM Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਫੇਕ ਨਿਊਜ਼ ਇਕ ਵੱਡਾ ਖਤਰਾ ਹੈ।

 

ਨਵੀਂ ਦਿੱਲੀ: ਅੰਦਰੂਨੀ ਸੁਰੱਖਿਆ ਲਈ ਸਾਰੇ ਸੂਬਿਆਂ ਨੂੰ ਮਿਲ ਕੇ ਕੰਮ ਕਰਨ ‘ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਸਿੱਧੇ ਤੌਰ ‘ਤੇ ਵਿਕਾਸ ਨਾਲ ਜੁੜੀ ਹੋਈ ਹੈ, ਇਸ ਲਈ ਸ਼ਾਂਤੀ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੱਥੇ ਸਾਰੇ ਸੂਬਿਆਂ ਦੇ ਗ੍ਰਹਿ ਮੰਤਰੀਆਂ ਲਈ ਵੀਡੀਓ ਕਾਨਫਰੰਸ ਰਾਹੀਂ ਕਰਵਾਏ ਗਏ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਹਰੇਕ ਸੂਬੇ ਨੂੰ ਇਕ ਦੂਜੇ ਤੋਂ ਸਿੱਖਣਾ ਚਾਹੀਦਾ ਹੈ, ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਪੀਐਮ ਮੋਦੀ ਨੇ ਕਿਹਾ, 'ਅੰਦਰੂਨੀ ਸੁਰੱਖਿਆ ਲਈ ਸੂਬਿਆਂ ਦਾ ਮਿਲ ਕੇ ਕੰਮ ਕਰਨਾ ਸੰਵਿਧਾਨਕ ਆਦੇਸ਼ ਦੇ ਨਾਲ-ਨਾਲ ਦੇਸ਼ ਪ੍ਰਤੀ ਜ਼ਿੰਮੇਵਾਰੀ ਵੀ ਹੈ। ਸਾਰੀਆਂ ਏਜੰਸੀਆਂ ਨੂੰ ਕੁਸ਼ਲਤਾ, ਬਿਹਤਰ ਨਤੀਜੇ ਅਤੇ ਆਮ ਆਦਮੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਦੂਜੇ ਨਾਲ ਸਹਿਯੋਗ ਕਰਨਾ ਚਾਹੀਦਾ ਹੈ’। ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਸੰਵਿਧਾਨ ਅਨੁਸਾਰ ਸੂਬੇ ਦਾ ਵਿਸ਼ਾ ਹੈ, ਹਾਲਾਂਕਿ ਇਸ ਦਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਵੀ ਬਰਾਬਰ ਸਬੰਧ ਹੈ।

ਪੁਲਿਸ ਲਈ ''ਇਕ ਰਾਸ਼ਟਰ, ਇਕ ਵਰਦੀ'' ਦੇ ਵਿਚਾਰ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨੂੰ ਥੋਪਣਾ ਨਹੀਂ ਚਾਹੀਦਾ ਸਗੋਂ ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਿਸ ਬਾਰੇ ਚੰਗੀ ਧਾਰਨਾ ਬਣਾਈ ਰੱਖਣਾ ਮਹੱਤਵਪੂਰਨ ਹੈ। ਮੋਦੀ ਨੇ ਸੂਬਿਆਂ ਨੂੰ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੀ ਸਮੀਖਿਆ ਕਰਨ ਅਤੇ ਮੌਜੂਦਾ ਸੰਦਰਭ ਵਿਚ ਸੋਧ ਕਰਨ ਲਈ ਵੀ ਕਿਹਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਫੇਕ ਨਿਊਜ਼ ਇਕ ਵੱਡਾ ਖਤਰਾ ਹੈ। ਪੀਐਮ ਮੋਦੀ ਨੇ ਕਿਹਾ, "ਇਕ ਛੋਟੀ ਜਿਹੀ ਫੇਕ ਨਿਊਜ਼ ਪੂਰੇ ਦੇਸ਼ ਵਿਚ ਵੱਡਾ ਖਤਰਾ ਖੜ੍ਹਾ ਦਿੰਦੀ ਹੈ। ਸਾਨੂੰ ਲੋਕਾਂ ਨੂੰ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਕਿ ਜੇਕਰ ਕੋਈ ਚੀਜ਼ ਆਉਂਦੀ ਹੈ ਤਾਂ ਇਸ ਨੂੰ ਅੱਗੇ ਭੇਜਣ ਤੋਂ ਪਹਿਲਾਂ, ਸਵੀਕਾਰ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਕਰੋ।" ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਉਦੇਸ਼ 'ਵਿਜ਼ਨ 2047' ਅਤੇ 'ਪੰਚ ਪ੍ਰਾਣ' ਨੂੰ ਲਾਗੂ ਕਰਨ ਲਈ ਇਕ ਕਾਰਜ ਯੋਜਨਾ ਤਿਆਰ ਕਰਨਾ ਹੈ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੁਤੰਤਰਤਾ ਦਿਵਸ ਸੰਬੋਧਨ ਵਿਚ ਕੀਤਾ ਸੀ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement