
ਦਿੱਲੀ ਪੁਲਿਸ ਨੂੰ ਗੈਂਗਸਟਰ ਟੀਨੂੰ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ।
ਨਵੀਂ ਦਿੱਲੀ: ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚੋਂ ਫਰਾਰ ਹੋਏ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਲੈਣ ਲਈ ਅੱਜ ਪੰਜਾਬ ਪੁਲਿਸ ਦਿੱਲੀ ਪਹੁੰਚੀ ਸੀ ਪਰ ਉਸ ਨੂੰ ਖਾਲੀ ਹੱਥ ਪੰਜਾਬ ਪਰਤਣਾ ਪਿਆ। ਦਰਅਸਲ ਦਿੱਲੀ ਪੁਲਿਸ ਨੂੰ ਗੈਂਗਸਟਰ ਟੀਨੂੰ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ।
ਦੂਜੇ ਪਾਸੇ ਪੰਜਾਬ ਪੁਲਿਸ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆ ਕੇ ਪੁੱਛ-ਪੜਤਾਲ ਕਰਨਾ ਚਾਹੁੰਦੀ ਹੈ ਕਿ ਹਿਰਾਸਤ 'ਚੋਂ ਭੱਜਣ 'ਚ ਉਸ ਦੀ ਕਿਸ ਨੇ ਮਦਦ ਕੀਤੀ ਸੀ।ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਏ ਟੀਨੂੰ ਨੂੰ ਦਿੱਲੀ ਪੁਲਿਸ ਨੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਸੀ। ਟੀਨੂੰ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਅਲਰਟ ਜਾਰੀ ਕੀਤਾ ਸੀ ਅਤੇ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।