ਕਰਨਾਲ ਨੈਸ਼ਨਲ ਹਾਈਵੇਅ 'ਤੇ ਟੂਰਿਸਟ ਬੱਸ ਟਰਾਲੀ ਨਾਲ ਟਕਰਾਈ: ਡਰਾਈਵਰ ਤੇ ਕੰਡਕਟਰ ਦੀ ਮੌਤ, 12 ਸਵਾਰੀਆਂ ਜ਼ਖ਼ਮੀ
Published : Oct 28, 2022, 1:20 pm IST
Updated : Oct 28, 2022, 1:20 pm IST
SHARE ARTICLE
Tourist bus collides with trolley on Karnal National Highway
Tourist bus collides with trolley on Karnal National Highway

ਹਾਦਸਾ ਨੈਸ਼ਨਲ ਹਾਈਵੇਅ 44 'ਤੇ ਨਮਸਤੇ ਚੌਕ ਨੇੜੇ ਵਾਪਰਿਆ

 

ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇਅ 44 'ਤੇ ਨਮਸਤੇ ਚੌਕ ਨੇੜੇ ਵਾਪਰਿਆ। ਇੱਥੇ ਇੱਕ ਡਬਲ ਡੈਕਰ ਟੂਰਿਸਟ ਬੱਸ ਹਾਈਵੇਅ 'ਤੇ ਖ਼ਰਾਬ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸਾ ਹੁੰਦਾ ਦੇਖ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਲੋਕਾਂ ਨੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ। ਹਾਦਸੇ ਵਿੱਚ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ ਹੈ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਸ਼ੁੱਕਰਵਾਰ ਸਵੇਰੇ ਇੱਕ ਟੂਰਿਸਟ ਬੱਸ ਕਸ਼ਮੀਰ ਤੋਂ ਦਿੱਲੀ ਜਾ ਰਹੀ ਸੀ। ਕਰਨਾਲ ਦੇ ਨਮਸਤੇ ਚੌਕ 'ਤੇ ਫਲਾਈਓਵਰ 'ਤੇ ਇਕ ਟੂਰਿਸਟ ਬੱਸ ਦੀ ਖਰਾਬ ਖੜ੍ਹੀ ਟਰਾਲੀ ਨਾਲ ਟਕਰਾ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਰਾਲੀ ਬੱਸ ਦੇ ਅੰਦਰ 6 ਫੁੱਟ ਤੱਕ ਜਾ ਵੜੀ। ਬੱਸ ਦੇ ਡਰਾਈਵਰ ਅਰਵਿੰਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕੰਡਕਟਰ ਵਿੱਕੀ ਦੀ ਹਸਪਤਾਲ ਵਿੱਚ ਮੌਤ ਹੋ ਗਈ। ਦੋਵੇਂ ਪਠਾਨਕੋਟ ਦੇ ਰਹਿਣ ਵਾਲੇ ਸਨ।

ਇਸ ਦੇ ਨਾਲ ਹੀ ਯਾਤਰੀਆਂ ਨੂੰ ਟੂਰਿਸਟ ਬੱਸ 'ਚੋਂ ਬਾਹਰ ਕੱਢਣਾ ਮੁਸ਼ਕਿਲ ਹੋ ਗਿਆ। ਕਿਉਂਕਿ ਬੱਸ ਦਾ ਇੱਕ ਹੀ ਦਰਵਾਜ਼ਾ ਸੀ ਅਤੇ ਉਹ ਨੁਕਸਾਨਿਆ ਗਿਆ ਸੀ। ਇਸ ਲਈ ਸਵਾਰੀਆਂ ਨੂੰ ਬੱਸ ਦੀ ਖਿੜਕੀ ਤੋੜ ਕੇ ਬਾਹਰ ਕੱਢਣਾ ਪਿਆ।

ਦੱਸਿਆ ਜਾ ਰਿਹਾ ਹੈ ਕਿ ਟਰਾਲੀ ਦਾ ਟਾਇਰ ਫਟ ਗਿਆ। ਡਰਾਈਵਰ ਟਰਾਲੀ ਹਾਈਵੇ 'ਤੇ ਛੱਡ ਕੇ ਮਿਸਤਰੀ ਨੂੰ ਲੈਣ ਚਲਾ ਗਿਆ ਸੀ। ਉਸ ਨੇ ਕੋਈ ਸੰਕੇਤ ਨਹੀਂ ਦਿੱਤਾ ਕਿ ਟਰਾਲੀ ਇੱਥੇ ਖੜ੍ਹੀ ਹੈ ਤਾਂ ਜੋ ਹੋਰ ਵਾਹਨਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਟਰਾਲੀ ਡਰਾਈਵਰ ਦੀ ਇਸ ਲਾਪਰਵਾਹੀ ਨੇ ਟੂਰਿਸਟ ਬੱਸ ਦੀਆਂ ਸਵਾਰੀਆਂ ਨੂੰ ਘੇਰ ਲਿਆ। ਬੱਸ ਵਿੱਚ 30 ਤੋਂ 35 ਯਾਤਰੀ ਸਵਾਰ ਸਨ।

ਹਾਈਵੇ 'ਤੇ ਹਾਦਸੇ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਕਰੀਬ 12 ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਬੱਸ ਚਾਲਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹੈੱਡਕੁਆਰਟਰ ਭੇਜ ਦਿੱਤਾ ਹੈ। ਪੁਲਿਸ ਨੇ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement