Delhi Minister on Stubble burning : ਦਿੱਲੀ ਦੇ ਪ੍ਰਦੂਸ਼ਣ ’ਚ ਪਰਾਲੀ ਦਾ ਹਿੱਸਾ ਇਸ ਸਾਲ ਘੱਟ ਹੋਣ ਦੀ ਉਮੀਦ: ਗੋਪਾਲ ਰਾਏ
Published : Oct 28, 2023, 8:59 pm IST
Updated : Oct 28, 2023, 8:59 pm IST
SHARE ARTICLE
Gopal Rai
Gopal Rai

ਕਿਹਾ, ਦਿੱਲੀ ’ਚ ਸਰਦੀਆਂ ਦੇ ਮੌਸਮ ’ਚ ਗੱਡੀਆਂ ਦਾ ਧੂੰਆਂ ਪ੍ਰਦੂਸ਼ਣ ’ਚ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ

Delhi Minister on Stubble burning : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ਗੁਆਂਢੀ ਸੂਬਿਆਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਇਸ ਦੇ ਮੱਦੇਨਜ਼ਰ ਦਿੱਲੀ ਦੇ ਪ੍ਰਦੂਸ਼ਣ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਯੋਗਦਾਨ ਘਟਣਾ ਚਾਹੀਦਾ ਹੈ। ਹਾਲਾਂਕਿ, ਉਨ੍ਹਾਂ ਨੇ ਚੌਕਸ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਦੇ ਉਲਟ ਹੋਣ ਕਾਰਨ ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ।

ਰਾਏ ਨੇ ਪੱਤਰਕਾਰਾਂ ਨੂੰ ਦਸਿਆ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 5000 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂ ਕਿ ਇਸ ਸਾਲ ਅਜਿਹੀਆਂ ਸਿਰਫ਼ 2500 ਘਟਨਾਵਾਂ ਹੀ ਸਾਹਮਣੇ ਆਈਆਂ ਹਨ। ਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ’ਚ ਸਰਦੀਆਂ ਦੇ ਮੌਸਮ ’ਚ ਗੱਡੀਆਂ ਦਾ ਪ੍ਰਦੂਸ਼ਣ ’ਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ।

ਬੀਤੇ ਸਾਲਾਂ ’ਚ ਵੱਧ ਰਹੇ ਪਰਾਲੀ ਸਾੜਨ ਦੇ ਅੰਕੜੇ

ਭਾਰਤੀ ਖੇਤੀ ਖੋਜ ਸੰਸਥਾਨ ਅਨੁਸਾਰ ਪੰਜਾਬ ’ਚ ਹਰ ਸਾਲ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇੱਥੇ 2022 ’ਚ ਪਰਾਲੀ ਸਾੜਨ ਦੀਆਂ 49,922 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਪਿਛਲੇ ਸਾਲ ਪਰਾਲੀ ਸਾੜਨ ਦੀਆਂ 71,304 ਘਟਨਾਵਾਂ ਅਤੇ 2020 ’ਚ 83,002 ਘਟਨਾਵਾਂ ਦਰਜ ਕੀਤੀਆਂ ਗਈਆਂ। ਹਰਿਆਣਾ ’ਚ 2022 ’ਚ ਪਰਾਲੀ ਸਾੜਨ ਦੀਆਂ 3,661 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ 2021 ’ਚ 6,987 ਅਤੇ 2020 ’ਚ 4,202 ਸੀ।

 (For more news apart from Delhi Minister on Stubble burning, stay tuned to Rozana Spokesman)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement