Mukesh Ambani Death Threat: ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Oct 28, 2023, 10:25 am IST
Updated : Oct 28, 2023, 10:41 am IST
SHARE ARTICLE
Mukesh Ambani News
Mukesh Ambani News

ਮੁਕੇਸ਼ ਅੰਬਾਨੀ ਨੂੰ ਇਹ ਧਮਕੀ ਵੀਰਵਾਰ ਯਾਨੀ 27 ਅਕਤੂਬਰ ਦੀ ਸ਼ਾਮ ਨੂੰ ਮਿਲੀ ਸੀ।

Mukesh Ambani Death Threat News in Punjabi: ਭਾਰਤ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਇੱਕ ਈਮੇਲ ਭੇਜੀ ਹੈ ਅਤੇ 20 ਕਰੋੜ ਰੁਪਏ ਦੀ ਮੰਗ ਕੀਤੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਕੋਲ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ ਹਨ ਅਤੇ ਉਹ ਉਨ੍ਹਾਂ ਨੂੰ ਮਰਵਾ ਦੇਣਗੇ। 

ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਨੂੰ ਇਹ ਧਮਕੀ ਵੀਰਵਾਰ ਯਾਨੀ 27 ਅਕਤੂਬਰ ਦੀ ਸ਼ਾਮ ਨੂੰ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਈਮੇਲ 'ਚ ਲਿਖਿਆ ਸੀ, "ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ 'ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।" 

ਇਹ ਵੀ ਪੜ੍ਹੋ: Punjab students In Canada: ਕੈਨੇਡਾ ਤੋਂ ਡਿਪੋਰਟ ਹੋਣਗੇ ਪੰਜਾਬ ਦੇ 25 ਵਿਦਿਆਰਥੀ,1500 ਫਰਜ਼ੀ ਦਾਖ਼ਲਾ ਪੱਤਰ ਫੜੇ

ਜਿਵੇਂ ਹੀ ਇਹ ਈਮੇਲ ਮਿਲੀ ਤਾਂ ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ ਗਾਮਦੇਵੀ ਪੁਲਿਸ ਵੱਲੋਂ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

ਮੁਕੇਸ਼ ਅੰਬਾਨੀ ਨੂੰ ਮਿਲੀ ਹੋਈ ਹੈ Z+ ਸੁਰੱਖਿਆ 

ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 29 ਸਤੰਬਰ ਨੂੰ ਮੁਕੇਸ਼ ਅੰਬਾਨੀ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਸੁਰੱਖਿਆ ਦਾ ਖਰਚਾ ਮੁਕੇਸ਼ ਅੰਬਾਨੀ ਅਦਾ ਕਰਦੇ ਹਨ ਅਤੇ ਇਹ ਖਰਚਾ ਤਕਰੀਬਨ 40 ਤੋਂ 45 ਲੱਖ ਰੁਪਏ ਪ੍ਰਤੀ ਮਹੀਨਾ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁਕੇਸ਼ ਬਾਣੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੋਈ ਸੀ। ਉਨ੍ਹਾਂ ਨੂੰ Z+ ਸੁਰੱਖਿਆ ਦੇਣ ਦਾ ਫੈਸਲਾ ਇਹ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਆਈਬੀ ਦੀ ਸਿਫਾਰਿਸ਼ 'ਤੇ ਲਿਆ ਗਿਆ ਸੀ ਕਿਉਂਕਿ ਆਈਬੀ ਵੱਲੋਂ ਮੁਕੇਸ਼ ਅੰਬਾਨੀ ਨੂੰ ਖ਼ਤਰੇ ਦਾ ਖ਼ਦਸ਼ਾ ਜਤਾਇਆ ਗਿਆ ਸੀ।

ਇਹ ਵੀ ਪੜ੍ਹੋ: Israel Hamas War: ਗਾਜ਼ਾ ਦਾ ਬਾਹਰੀ ਦੁਨੀਆ ਨਾਲੋਂ ਸੰਪਰਕ ਟੁੱਟਿਆ, ਇੰਟਰਨੈਟ-ਫੋਨ ਸੇਵਾਵਾਂ ਰੁਕੀਆਂ

(For more news apart from Mukesh Ambani Death Threat News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement