Rozgar Mela : ਸਰਕਾਰ ਨੇ ਰਵਾਇਤੀ ਅਤੇ ਉੱਭਰ ਰਹੇ ਖੇਤਰਾਂ ’ਚ ਰੁਜ਼ਗਾਰ ਦੇ ਮੌਕੇ ਦਿਤੇ : ਪ੍ਰਧਾਨ ਮੰਤਰੀ ਮੋਦੀ
Published : Oct 28, 2023, 9:06 pm IST
Updated : Oct 28, 2023, 9:06 pm IST
SHARE ARTICLE
PM Modi.
PM Modi.

ਪ੍ਰਧਾਨ ਮੰਤਰੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

Rozgar Mela : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਵਿਆਉਣਯੋਗ ਊਰਜਾ, ਰਖਿਆ ਉਦਯੋਗ ਅਤੇ ਆਟੋਮੇਸ਼ਨ ਵਰਗੇ ਰਵਾਇਤੀ ਅਤੇ ਉੱਭਰ ਰਹੇ ਖੇਤਰਾਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ। ਪ੍ਰਧਾਨ ਮੰਤਰੀ ਨੇ ਡਿਜੀਟਲ ਜ਼ਰੀਆਂ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ’ਚ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਅਭਿਆਸ ਦੇਸ਼ ਦੇ ਨੌਜਵਾਨਾਂ ਪ੍ਰਤੀ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨਾ ਸਿਰਫ਼ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ, ਸਗੋਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾ ਰਹੀ ਹੈ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇਸ ਦੇ ਸਹਿਯੋਗੀ ਸੂਬਿਆਂ ’ਚ ਪਿਛਲੇ ਸਾਲ ਅਕਤੂਬਰ ਤੋਂ ‘ਰੁਜ਼ਗਾਰ ਮੇਲੇ’ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, ‘‘ਅੱਜ, ਭਾਰਤ ਉੱਭਰ ਰਹੇ ਮੌਕਿਆਂ ਦਾ ਲਾਭ ਉਠਾਉਣ ਲਈ ਆਪਣੇ ਨੌਜਵਾਨਾਂ ਨੂੰ ਹੁਨਰ ਅਤੇ ਸਿੱਖਿਆ ਨਾਲ ਲੈਸ ਕਰ ਰਿਹਾ ਹੈ। ਭਾਰਤ ਦੀ ਤਰੱਕੀ ਦੀ ਰਫ਼ਤਾਰ ਸਾਰੇ ਖੇਤਰਾਂ ’ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ।’’

ਭਰਤੀ ਦਾ ਸਮਾਂ ਅੱਧਾ ਹੋਇਆ

ਉਨ੍ਹਾਂ ਕਿਹਾ ਕਿ ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਭਰਤੀ ਦਾ ਸਮਾਂ ਲਗਭਗ ਅੱਧਾ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਦੀ ਰੁਕਾਵਟ ਨੂੰ ਦੂਰ ਕਰਨ ਲਈ ਹੁਣ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਵੱਖ-ਵੱਖ ਇਲਾਕਾਈ ਭਾਸ਼ਾਵਾਂ ’ਚ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਮੋਦੀ ਨੇ ਸੰਯੁਕਤ ਰਾਸ਼ਟਰ ਵਲੋਂ ਹਾਲ ਹੀ ’ਚ ਕਈ ਭਾਰਤੀ ਸਥਾਨਾਂ ਨੂੰ ਸੈਰ-ਸਪਾਟਾ ਅਤੇ ਵਿਰਾਸਤੀ ਸਥਾਨਾਂ ਵਜੋਂ ਮਾਨਤਾ ਦੇਣ ਦਾ ਵੀ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਨਾਲ ਰੁਜ਼ਗਾਰ ਦੇ ਮੌਕੇ ਵਧ ਰਹੇ ਹਨ ਅਤੇ ਖੇਡਾਂ ’ਚ ਵੀ ਅਜਿਹਾ ਹੀ ਰੁਝਾਨ ਵੇਖਿਆ ਜਾ ਰਿਹਾ ਹੈ ਕਿਉਂਕਿ ਇਹ ਖੇਤਰ ਵਧ ਰਿਹਾ ਹੈ ਅਤੇ ਭਾਰਤੀ ਐਥਲੀਟ ਪਹਿਲਾਂ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ। ਡਰੋਨ ਖੇਤਰ ’ਚ ਤਰੱਕੀ ਨੂੰ ਉਜਾਗਰ ਕਰਦੇ ਹੋਏ, ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਵਿਆਉਣਯੋਗ ਊਰਜਾ, ਰਖਿਆ ਉਦਯੋਗ ਅਤੇ ਆਟੋਮੇਸ਼ਨ ਵਰਗੇ ਰਵਾਇਤੀ ਅਤੇ ਉੱਭਰ ਰਹੇ ਖੇਤਰਾਂ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਖਾਦੀ ਸੈਕਟਰ ’ਚ ਮੁੜ ਉਭਾਰ ਹੋਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਅਪਣੀ ਗੁਆਚੀ ਸ਼ਾਨ ਬਹਾਲ ਕਰ ਦਿਤੀ ਹੈ।

ਸਰਕਾਰ ਨੇ 1.25 ਲੱਖ ਕਰੋੜ ਦਾ ਟਰਨ ਓਵਰ ਦਰਜ ਕੀਤਾ 

ਪ੍ਰਧਾਨ ਮੰਤਰੀ ਨੇ ਕਿਹਾ ਕਿ 10 ਸਾਲ ਪਹਿਲਾਂ 30,000 ਕਰੋੜ ਰੁਪਏ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ 1.25 ਲੱਖ ਕਰੋੜ ਰੁਪਏ ਤੋਂ ਵੱਧ ਦਾ ਟਰਨਓਵਰ ਦਰਜ ਕੀਤਾ ਹੈ, ਜਿਸ ਨਾਲ ਖਾਦੀ ਅਤੇ ਗ੍ਰਾਮੀਣ ਉਦਯੋਗ ਖੇਤਰ ’ਚ ਬਹੁਤ ਸਾਰੀਆਂ ਨੌਕਰੀਆਂ ਪੈਦਾ ਹੋਈਆਂ ਹਨ ਅਤੇ ਖਾਸ ਤੌਰ ’ਤੇ ਔਰਤਾਂ ਨੂੰ ਫਾਇਦਾ ਹੋਇਆ ਹੈ। ਡਿਜੀਟਲ ਮਾਧਿਅਮ ਰਾਹੀਂ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਰੋਜ਼ਗਾਰ ਮੇਲਾ ਨੌਜਵਾਨਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।’’
ਪ੍ਰਧਾਨ ਮੰਤਰੀ ਨੇ ਕਿਹਾ, ‘‘ਅੱਜ ਭਾਰਤ ਆਪਣੇ ਨੌਜਵਾਨਾਂ ਨੂੰ ਹੁਨਰ ਅਤੇ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਤਾਂ ਜੋ ਉਹ ਉੱਭਰ ਰਹੇ ਮੌਕਿਆਂ ਦਾ ਲਾਭ ਉਠਾ ਸਕਣ। ਭਾਰਤ ਜਿਸ ਦਿਸ਼ਾ ਵੱਲ ਵਧ ਰਿਹਾ ਹੈ ਅਤੇ ਜਿਸ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ, ਉਸ ਨਾਲ ਸਾਰੇ ਖੇਤਰਾਂ ’ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।’’

 (For more news apart from Rozgar Mela, stay tuned to Rozana Spokesman)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement