ਅਗਲੇ ਸਾਲ ਦੀ ਸ਼ੁਰੂਆਤ ’ਚ ਮਰਦਮਸ਼ੁਮਾਰੀ ਹੋਣ ਦੀ ਸੰਭਾਵਨਾ : ਸੂਤਰ
Published : Oct 28, 2024, 6:27 pm IST
Updated : Oct 28, 2024, 6:27 pm IST
SHARE ARTICLE
Census is likely to be held at the beginning of next year: Source
Census is likely to be held at the beginning of next year: Source

ਜਾਤ ਬਾਰੇ ਅਜੇ ਕੋਈ ਫੈਸਲਾ ਨਹੀਂ

ਨਵੀਂ ਦਿੱਲੀ: ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਬਹੁਤ ਦੇਰੀ ਤੋਂ ਬਾਅਦ ਦਹਾਕੇ ਦੀ ਮਰਦਮਸ਼ੁਮਾਰੀ ਅਤੇ ਕੌਮੀ ਜਨਸੰਖਿਆ ਰਜਿਸਟਰ (ਐਨ.ਪੀ.ਆਰ.) ਨੂੰ ਅਪਡੇਟ ਕਰਨ ਦੀ ਪ੍ਰਕਿਰਿਆ 2025 ਦੇ ਸ਼ੁਰੂਆਤੀ ਮਹੀਨਿਆਂ ’ਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਅੰਕੜੇ 2026 ਤਕ ਜਾਰੀ ਕੀਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਇਸ ਅਭਿਆਸ ਤੋਂ ਬਾਅਦ, ਭਵਿੱਖ ਦਾ ਮਰਦਮਸ਼ੁਮਾਰੀ ਚੱਕਰ ਪੂਰੀ ਤਰ੍ਹਾਂ ਬਦਲ ਜਾਵੇਗਾ। ਹਾਲਾਂਕਿ, ਅਜੇ ਤਕ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਕਿ ਜਾਤ ਅਧਾਰਤ ਮਰਦਮਸ਼ੁਮਾਰੀ ਆਮ ਮਰਦਮਸ਼ੁਮਾਰੀ ਦੇ ਨਾਲ-ਨਾਲ ਕੀਤੀ ਜਾਵੇਗੀ ਜਾਂ ਨਹੀਂ। ਦੇਸ਼ ’ਚ 1951 ਤੋਂ ਹਰ 10 ਸਾਲ ਬਾਅਦ ਮਰਦਮਸ਼ੁਮਾਰੀ ਕੀਤੀ ਜਾਂਦੀ ਹੈ ਪਰ ਕੋਵਿਡ-19 ਮਹਾਮਾਰੀ ਕਾਰਨ 2021 ’ਚ ਮਰਦਮਸ਼ੁਮਾਰੀ ਦਾ ਕੰਮ ਨਹੀਂ ਹੋ ਸਕਿਆ। ਇਸ ਦੇ ਅਗਲੇ ਪ੍ਰੋਗਰਾਮ ਬਾਰੇ ਅਜੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ।

ਸੂਤਰਾਂ ਨੇ ਕਿਹਾ, ‘‘ਪੂਰੀ ਸੰਭਾਵਨਾ ਹੈ ਕਿ ਮਰਦਮਸ਼ੁਮਾਰੀ ਅਤੇ ਐਨ.ਪੀ.ਆਰ. ਦਾ ਕੰਮ ਅਗਲੇ ਸਾਲ ਦੇ ਸ਼ੁਰੂ ’ਚ ਸ਼ੁਰੂ ਹੋ ਜਾਵੇਗਾ ਅਤੇ ਆਬਾਦੀ ਦੇ ਅੰਕੜੇ 2026 ਤਕ ਐਲਾਨ ਕੀਤੇ ਜਾਣਗੇ। ਇਸ ਦੇ ਨਾਲ ਹੀ ਮਰਦਮਸ਼ੁਮਾਰੀ ਚੱਕਰ ’ਚ ਵੀ ਬਦਲਾਅ ਹੋਣ ਦੀ ਸੰਭਾਵਨਾ ਹੈ। ਇਸ ਲਈ ਇਹ ਚੱਕਰ ਹੁਣ 2025-2035 ਅਤੇ ਫਿਰ 2035-2045 ਹੋਵੇਗਾ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।’’

ਰਜਿਸਟਰਾਰ ਜਨਰਲ ਅਤੇ ਮਰਦਮਸ਼ੁਮਾਰੀ ਕਮਿਸ਼ਨਰ ਦੇ ਦਫਤਰ ਨੇ ਮਰਦਮਸ਼ੁਮਾਰੀ ਦੌਰਾਨ ਨਾਗਰਿਕਾਂ ਤੋਂ ਪੁੱਛੇ ਜਾਣ ਵਾਲੇ 31 ਪ੍ਰਸ਼ਨ ਤਿਆਰ ਕੀਤੇ ਸਨ। ਇਨ੍ਹਾਂ ਸਵਾਲਾਂ ’ਚ ਇਹ ਵੀ ਸ਼ਾਮਲ ਹੈ ਕਿ ਕੀ ਪਰਵਾਰ ਦਾ ਮੁਖੀ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਨਾਲ ਸਬੰਧਤ ਹੈ ਅਤੇ ਕੀ ਪਰਵਾਰ ਦੇ ਹੋਰ ਮੈਂਬਰ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਨਾਲ ਸਬੰਧਤ ਹਨ, ਜਿਵੇਂ ਕਿ ਪਿਛਲੀ ਮਰਦਮਸ਼ੁਮਾਰੀ ’ਚ ਪੁਛਿਆ ਗਿਆ ਸੀ।

ਵਿਰੋਧੀ ਧਿਰ ਕਾਂਗਰਸ ਅਤੇ ਕੌਮੀ ਜਨਤਾ ਦਲ (ਆਰ.ਜੇ.ਡੀ.) ਉਨ੍ਹਾਂ ਪਾਰਟੀਆਂ ਵਿਚ ਸ਼ਾਮਲ ਹਨ ਜੋ ਦੇਸ਼ ਵਿਚ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀ ਕੁਲ ਆਬਾਦੀ ਦਾ ਪਤਾ ਲਗਾਉਣ ਲਈ ਜਾਤੀ ਆਧਾਰਤ ਮਰਦਮਸ਼ੁਮਾਰੀ ਦੀ ਮੰਗ ਕਰ ਰਹੀਆਂ ਹਨ।

ਸੂਤਰਾਂ ਨੇ ਕਿਹਾ ਕਿ ਇਹ ਵੇਖਣਾ ਬਾਕੀ ਹੈ ਕਿ ਕੀ ਸਰਕਾਰ ਮਰਦਮਸ਼ੁਮਾਰੀ ਦੇ ਅੰਕੜੇ ਪ੍ਰਕਾਸ਼ਤ ਹੋਣ ਤੋਂ ਬਾਅਦ ਹੱਦਬੰਦੀ ਪ੍ਰਕਿਰਿਆ ਨੂੰ ਅੱਗੇ ਵਧਾਏਗੀ, ਜੋ 2026 ਵਿਚ ਪ੍ਰਸਤਾਵਿਤ ਹੈ।

ਮਰਦਮਸ਼ੁਮਾਰੀ ਤਹਿਤ ਹਰ ਘਰ ਤੋਂ ਪੁੱਛੇ ਗਏ 31 ਸਵਾਲਾਂ ’ਚ ਪਰਵਾਰ ’ਚ ਵਿਅਕਤੀਆਂ ਦੀ ਕੁਲ ਗਿਣਤੀ, ਪਰਵਾਰ ਦੀ ਮੁਖੀ ਔਰਤ ਹੈ ਜਾਂ ਨਹੀਂ, ਪਰਵਾਰ ’ਚ ਕਿੰਨੇ ਕਮਰੇ ਹਨ, ਪਰਵਾਰ ’ਚ ਰਹਿਣ ਵਾਲੇ ਵਿਆਹੇ ਜੋੜਿਆਂ ਦੀ ਗਿਣਤੀ ਨਾਲ ਸਬੰਧਤ ਸਵਾਲ ਸ਼ਾਮਲ ਹਨ। ਸਵਾਲਾਂ ’ਚ ਇਹ ਵੀ ਸ਼ਾਮਲ ਹੈ ਕਿ ਕੀ ਪਰਵਾਰ ਕੋਲ ਟੈਲੀਫੋਨ, ਇੰਟਰਨੈੱਟ ਕਨੈਕਸ਼ਨ, ਮੋਬਾਈਲ ਜਾਂ ਸਮਾਰਟਫੋਨ, ਸਾਈਕਲ, ਸਕੂਟਰ ਜਾਂ ਮੋਟਰਸਾਈਕਲ ਹੈ ਅਤੇ ਕੀ ਉਨ੍ਹਾਂ ਕੋਲ ਕਾਰ, ਜੀਪ ਜਾਂ ਹੋਰ ਗੱਡੀ ਹੈ। ਇਸ ਤੋਂ ਇਲਾਵਾ ਪਰਵਾਰ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨਾਲ ਜੁੜੇ ਹੋਰ ਸਵਾਲ ਵੀ ਪੁੱਛੇ ਜਾਣਗੇ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement