ਹਸਪਤਾਲ ਦੀ ਵੱਡੀ ਲਾਪਰਵਾਹੀ, ਸਰਜਰੀ ਤੋਂ ਬਾਅਦ ਜ਼ਮੀਨ ਤੇ ਲਿਟਾਈਆਂ ਔਰਤਾਂ
Published : Nov 28, 2019, 11:13 am IST
Updated : Nov 28, 2019, 11:37 am IST
SHARE ARTICLE
women
women

ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਸਪਤਾਲ 'ਚ ਨਸਬੰਦੀ ਕੈਂਪ ਲਗਾਇਆ ਗਿਆ ਅਤੇ ਬਾਅਦ 'ਚ ਜਿਨ੍ਹਾਂ

ਬਾਂਦਾ : ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਸਪਤਾਲ 'ਚ ਨਸਬੰਦੀ ਕੈਂਪ ਲਗਾਇਆ ਗਿਆ ਅਤੇ ਬਾਅਦ 'ਚ ਜਿਨ੍ਹਾਂ ਔਰਤਾਂ ਦੀ ਸਰਜਰੀ ਕੀਤੀ ਗਈ, ਉਨ੍ਹਾਂ ਨੂੰ ਜ਼ਮੀਨ 'ਤੇ ਲਿਟਾ ਦਿੱਤਾ ਗਿਆ। ਇਸ ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੀ.ਐੱਮ.ਓ. ਨੇ ਕਾਰਵਾਈ ਦੀ ਗੱਲ ਕਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਇਹ ਯਕੀਨੀ ਕੀਤਾ ਜਾਵੇਗਾ ਕਿ ਅਜਿਹੀ ਘਟਨਾ ਮੁੜ ਨਾ ਹੋਵੇ।

womenwomen

ਔਰਤਾਂ ਨੂੰ ਸਰਜਰੀ ਤੋਂ ਬਾਅਦ ਜ਼ਮੀਨ 'ਤੇ ਲਿਟਾਇਆ
ਬਾਂਦਾ ਦੇ ਹਸਪਤਾਲ 'ਚ ਨਸਬੰਦੀ ਦੀ ਸਰਜਰੀ ਤੋਂ ਬਾਅਦ ਕੁਝ ਔਰਤਾਂ ਨੂੰ ਜ਼ਮੀਨ 'ਤੇ ਲਿਟਾ ਦਿੱਤਾ ਗਿਆ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਦਿੱਸ ਰਿਹਾ ਹੈ ਕਿ ਘੱਟੋ-ਘੱਟ 5 ਔਰਤਾਂ ਜ਼ਮੀਨ 'ਤੇ ਲੇਟੀਆਂ ਹਨ। ਜਦੋਂ ਇਸ ਘਟਨਾ ਬਾਰੇ ਚੀਫ ਮੈਡੀਕਲ ਅਫ਼ਸਰ ਸੰਤੋਸ਼ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ,''ਇਹ ਸਾਡੇ ਨੋਟਿਸ 'ਚ ਲਿਆਂਦਾ ਗਿਆ ਹੈ ਕਿ ਮੰਗਲਵਾਰ ਨੂੰ ਇੱਥੇ ਇਕ ਨਸਬੰਦੀ ਕੈਂਪ ਲਗਾਇਆ ਗਿਆ ਸੀ, ਜਿਸ 'ਚ 16 ਕੇਸ ਰਜਿਸਟਰ ਕੀਤੇ ਗਏ। ਕੁਝ ਔਰਤਾਂ ਨੂੰ ਸਰਜਰੀ ਤੋਂ ਬਾਅਦ ਜ਼ਮੀਨ 'ਤੇ ਲਿਟਾ ਦਿੱਤਾ ਗਿਆ।''

womenwomen

ਬੈੱਡ ਖਾਲੀ ਨਹੀਂ ਸਨ
ਸੀ.ਐੱਮ.ਓ. ਨੇ ਕਿਹਾ ਕਿ ਹਸਪਤਾਲ 'ਚ 30 ਬੈੱਡ ਹਨ। ਉਨ੍ਹਾਂ ਨੇ ਅੱਗੇ ਕਿਹਾ,''ਹਾਲਾਂਕਿ ਹਸਪਤਾਲ 'ਚ ਕੋਈ ਬੈੱਡ ਖਾਲੀ ਨਹੀਂ ਸੀ। ਹਸਪਤਾਲ ਦੇ ਕੁਝ ਕਰਮਚਾਰੀਆਂ ਨੇ ਜ਼ਮੀਨ 'ਤੇ ਲਿਟਾਇਆ ਗਿਆ।'' ਕੁਮਾਰ ਨੇ ਕਿਹਾ ਕਿ ਉਹ ਅੱਗੇ ਤੋਂ ਇਹ ਯਕੀਨੀ ਕਰਨਗੇ ਕਿ ਅਜਿਹੀ ਕੋਈ ਲਾਪਰਵਾਹੀ ਨਾ ਹੋਵੇ ਅਤੇ ਜੋ ਲੋਕ ਇਸ ਦੇ ਪਿੱਛੇ ਜ਼ਿੰਮੇਵਾਰ ਪਾਏ ਜਾਣਗੇ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement