
ਕਿਹਾ ਪੂਰੇ ਦੇਸ਼ ਦੇ ਕਿਸਾਨ ਹਨ ਇਕਜੁੱਟ
ਨਵੀਂ ਦਿੱਲੀ-(ਚਰਨਜੀਤ ਸਿੰਘ ਸੁਰਖਾਬ) : ਕਿਸਾਨਾਂ ਦੇ ਦਿੱਲੀ ਕੂਚ ਪ੍ਰੋਗਰਾਮ ’ਚ ਹਰਿਆਣਾ ਦੇ ਕਿਸਾਨਾਂ ਦੀ ਸ਼ਾਮੂਲੀਅਤ ਤੋਂ ਇਨਕਾਰ ਕਰਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਸੰਘਰਸ਼ ’ਚ ਸ਼ਾਮਲ ਵੱਡੀ ਗਿਣਤੀ ਚ ਪਹੁੰਚੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਬਿਆਨ ਨੂੰ ਝੂਠ ਦਾ ਪੁਲੰਦਾ ਕਿਹਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਅੰਦੋਲਨ 'ਤੇ ਬੋਲਦਿਆਂ ਕਿਹਾ ਸੀ ਕਿ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨ ਹਰਿਆਣਾ ਦੇ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਰੋਧ-ਪ੍ਰਦਰਸ਼ਨਾਂ ਲਈ ਪੰਜਾਬ ਜ਼ਿੰਮੇਵਾਰ ਹੈ। ਕਿਸਾਨ ਅੰਦੋਲਨ ਨੂੰ ਪੰਜਾਬ ਦੇ ਕਿਸਾਨਾਂ ਨੇ ਖੜ੍ਹਾ ਕੀਤਾ ਹੈ।
photoਜਦੋ ਕੁੰਡਲੀ ਬਾਰਡਰ ’ਤੇ ਸਪੋਕਸਮੈਨ ਦੇ ਪੱਤਰਕਾਰ ਨੇ ਹਰਿਆਣਾ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਕਿਸਾਨਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਾਫ ਝੂਠ ਬੋਲ ਰਹੇ ਹਨ, ਕਿਉਂਕਿ ਹਰਿਆਣੇ ਦੇ ਕਿਸਾਨ ਪਹਿਲੇ ਦਿਨ ਤੋਂ ਹੀ ਇਸ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤੇ ਵੱਡੀ ਗਿਣਤੀ ਵਿਚ ਦਿੱਲੀ ਵੱਲ ਕੂਚ ਕਰ ਚੁੱਕੇ ਹਨ ।
photoਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਕੁੰਡਲੀ ਬਾਰਡਰ ’ਤੇ ਵੀ ਸ਼ਾਮੂਲੀਅਤ ਕੀਤੀ ਹੈ, ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੇਸ਼ ਵਿਆਪੀ ਅੰਦੋਲਨ ਨੂੰ ਆਲ ਇੰਡੀਆ ਕੋਆਰਡੀਨੇਸ਼ਨ ਕਮੇਟੀ ਚਲਾ ਰਹੀ ਹੈ ਜਿਸ ਦੀ ਅਗਵਾਈ ਵਿਚ ਪੂਰੇ ਦੇਸ਼ ਦੇ ਕਿਸਾਨ ਇਕਜੁੱਟ ਹਨ । ਹਰਿਆਣਾ ਦੇ ਕਿਸਾਨ ਇਸ ਸੰਘਰਸ਼ ਵਿੱਚ ਸ਼ੁਰੂ ਤੋਂ ਹੀ ਸ਼ਾਮਲ ਹਨ, ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਨੇ ਹਰਿਆਣਾ ਵਿਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੇ ਯਤਨ ਕੀਤੇ ਹਨ,
photo ਜਿਸ ਦੇ ਵਿਰੋਧ ਵਿੱਚ ਹਰਿਆਣਾ ਦੇ ਕਿਸਾਨ ਲਾਮਬੰਦ ਹੋ ਦੇਸ਼ ਵਿਆਪੀ ਅੰਦੋਲਨ ਵਿਚ ਸ਼ਾਮਲ ਹੋ ਚੁੱਕੇ ਹਨ। ਹਰਿਆਣਾ ਦੇ ਕਿਸਾਨਾਂ ਨੇ ਦੋਸ਼ ਲਾਇਆ ਕਿ ਮੋਦੀ ਦੀ ਕੇਂਦਰ ਸਰਕਾਰ ਪੂੰਜੀਪਤੀਆਂ ਦੇ ਇਸ਼ਾਰੇ ’ਤੇ ਚੱਲ ਰਹੀ ਹੈ, ਜਿਸ ਕਰਕੇ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ।