
''ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ।
ਨਵੀਂ ਦਿੱਲੀ/ਚੰਡੀਗੜ੍ਹ : ''ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ। ਕਿਸਾਨ ਜਿਸ ਥਾਂ ਉਤੇ ਵੀ ਬੈਠ ਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ, ਉਨ੍ਹਾਂ ਦੀ ਦੇਖਭਾਲ ਕਰਨਾ ਕੇਜਰੀਵਾਲ ਸਰਕਾਰ ਦਾ ਮੁੱਖ ਫਰਜ਼ ਹੈ।'' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਕੀਤਾ। farmer
ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਰਾਖੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਨ੍ਹਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਬਰਦਾਸਤ ਨਹੀਂ ਕੀਤਾ ਜਾਵੇਗਾ। ਚੱਢਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਤੋਂ ਹੀ ਬੁਰਾੜੀ ਦੇ ਗਰਾਉਂਡ ਵਿਚ ਪਾਣੀ, ਬਿਜਲੀ, ਪਖਾਨੇ, ਦਵਾਈਆਂ ਅਤੇ ਲੰਗਰ ਦਾ ਪ੍ਰਬੰਧ ਕਰ ਦਿੱਤਾ ਸੀ,
farmerਪ੍ਰੰਤੂ ਕਿਉਂ ਜੋ ਕਿਸਾਨ ਕੁੰਡਲੀ ਬਾਰਡਰ ਉਤੇ ਬੈਠਕੇ ਹੀ ਆਪਣਾ ਸੰਘਰਸ਼ ਕਰਨਾ ਚਾਹੁੰਦੇ ਹਨ, ਕੇਜਰੀਵਾਲ ਸਰਕਾਰ ਹੁਣ ਉਸ ਸਥਾਨ ਉਤੇ ਮੁਢਲੀਆਂ ਸਹੂਲਤਾਵਾਂ ਪ੍ਰਦਾਨ ਕਰੇਗੀ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਰ ਫੈਸਲੇ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਸੰਘਰਸ਼ ਆਪਣਾ ਬਣਦਾ ਯੋਗਦਾਨ ਦਿੰਦੀ ਰਹੇਗੀ।
Appਆਪ ਆਗੂ ਅਤੇ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਔਖੇ ਵੇਲੇ ਲਈ ਬਾਂਹ ਫੜ੍ਹਨ ਲਈ ਅਸੀਂ ਹਮੇਸ਼ਾ ਅਰਵਿੰਦ ਕੇਜਰੀਵਾਲ ਦੇ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਗੱਲ ਸਮਝ ਲਵੇ ਕਿ ਕਿਸਾਨ ਆਪਣਾ ਬਣਦਾ ਹੱਕ ਲਏ ਬਿਨਾਂ ਨਹੀਂ ਮੁੜਨਗੇ, ਇਸ ਲਈ ਜਿੰਨਾ ਜਲਦੀ ਹੋ ਸਕੇ ਉਨ੍ਹਾਂ ਦੀਆਂ ਮੰਨ ਕੇ ਮੁੱਦਾ ਦਾ ਇਕ ਸਾਰਥਿਕ ਹੱਲ ਦੇਣ ਵੱਲ ਕਦਮ ਪੁੱਟੇ।ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖੱਟਰ ਸਰਕਾਰ ਨੇ ਆਪਣੀ ਪੂਰੀ ਵਾਹ ਲਾ ਕੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਹੈ, ਪ੍ਰੰਤੂ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪਿਆ।