ਹਰਿਆਣਾ ਦੇ ਲੋਕਾਂ ਨੇ ਅੱਗੇ ਹੋ ਕੇ ਪੰਜਾਬ ਦੇ ਕਿਸਾਨਾਂ ਦਾ ਦਿੱਤਾ ਸਾਥ
Published : Nov 28, 2020, 1:44 pm IST
Updated : Nov 28, 2020, 2:46 pm IST
SHARE ARTICLE
Haryana people support farmers
Haryana people support farmers

ਹਰਿਆਣਾ ਨੌਜਵਾਨਾਂ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਕੀਤਾ ਵਿਸ਼ੇਸ਼ ਲੰਗਰ ਦਾ ਪ੍ਰਬੰਧ

ਜੀਂਦ (ਹਰਦੀਪ ਸਿੰਘ ਭੋਗਲ): ਕਿਸਾਨੀ ਅੰਦੋਲਨ ਦੇ ਚਲਦਿਆਂ ਸਾਂਝੀਵਾਲਤਾ ਦੀ ਮਿਸਾਲ ਪੇਸ਼ ਕਰਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਜਿੱਥੇ ਇਕ ਪਾਸੇ ਹਰਿਆਣਾ ਦੀ ਸਰਕਾਰ ਤੇ ਪੁਲਿਸ ਨੇ ਹਰ ਕੋਸ਼ਿਸ਼ ਕੀਤੀ ਤੇ ਕਿਸਾਨਾਂ ਦੇ ਰਾਹ ਵਿਚ ਰੁਕਾਵਟਾਂ ਪੈਦਾ ਕੀਤੀਆਂ ਤਾਂ ਦੂਜੇ ਪਾਸੇ ਹਰਿਆਣਾ ਦੇ ਆਮ ਲੋਕਾਂ ਨੇ ਅੱਗੇ ਹੋ ਕੇ ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ। 

Haryana People Support farmerHaryana People Support farmer

ਹਰਿਆਣਾ ਦੇ ਨੌਜਵਾਨਾਂ ਨੇ ਦਿੱਲੀ ਜਾ ਰਹੇ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਨੌਜਵਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖਿਲਾਫ਼ ਸਾਂਤਮਈ ਪ੍ਰਦਰਸ਼ਨ ਕਰਨ ਲਈ ਕਿਸਾਨ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਨੌਜਵਾਨਾਂ ਨੇ ਜੀਂਦ ਹਾਈਵੇਅ 'ਤੇ ਜਿੱਥੇ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਉੱਥੇ ਉਹਨਾਂ ਲਈ ਫਲਾਂ ਦੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

Haryana People Support farmerHaryana People Support farmer

ਪੰਜਾਬੀ ਕਿਸਾਨਾਂ ਦਾ ਸਵਾਗਤ ਕਰਨ ਪਹੁੰਚੇ ਨੌਜਵਾਨ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨ ਮਾਰੂ ਹਨ ਤੇ ਇਸ ਦਾ ਖੇਤੀਬਾੜੀ 'ਤੇ ਮਾੜਾ ਪ੍ਰਭਾਵ ਪਵੇਗਾ। ਸਰਕਾਰ ਇਹਨਾਂ ਕਾਨੂੰਨਾਂ ਜ਼ਰੀਏ ਖੇਤੀਬਾੜੀ ਨੂੰ ਅੰਬਾਨੀ-ਅਡਾਨੀ ਕੋਲ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

Farmer ProtestFarmer Protest

ਇਕ ਹੋਰ ਨੌਜਵਾਨ ਦਾ ਕਹਿਣਾ ਹੈ ਕਿ ਹਰਿਆਣਾ ਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਤੇ ਹਰਿਆਣਾ ਸਰਕਾਰ ਉਹੀ ਕਰੇਗੀ ਜੋ ਉਸ ਨੂੰ ਕੇਂਦਰ ਵੱਲੋਂ ਇਸ਼ਾਰਾ ਮਿਲੇਗਾ। ਇਹ ਨੌਜਵਾਨ ਕਿਸਾਨਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਇਹਨਾਂ ਨੂੰ ਪੂਰੀ ਉਮੀਦ ਹੈ ਕਿ ਦਿੱਲੀ ਗਏ ਕਿਸਾਨ ਮੋਰਚਾ ਫਤਿਹ ਕਰਕੇ ਹੀ ਵਾਪਸ ਪਰਤਣਗੇ।

Haryana People Support farmerHaryana People Support farmer

ਨੌਜਵਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਹੁਣ ਗੱਲ਼ਬਾਤ ਲਈ ਸੱਦੇ ਦੇ ਰਹੀ ਹੈ ਪਰ ਇਹ ਗੱਲਬਾਤ ਕਾਨੂੰਨ ਬਣਨ ਤੋਂ ਪਹਿਲਾਂ ਹੋਣੀ ਚਾਹੀਦੀ ਸੀ। ਹਰਿਆਣਾ ਦੇ ਨੌਜਵਾਨਾਂ ਨੇ ਕੇਂਦਰ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਸਰਕਾਰ ਇਹ ਕਾਲੇ ਕਾਨੂੰਨ ਰੱਦ ਕਰੇ ਤੇ ਸਾਨੂੰ ਲਿਖਤੀ ਰੂਪ 'ਚ ਭਰੋਸਾ ਦੇਵੇ। ਹਰਿਆਣਾ ਵਿਚ ਨੌਜਵਾਨਾਂ ਤੋਂ ਇਲ਼ਾਵਾ ਕਲਾਕਾਰ ਵੀ ਕਿਸਾਨਾਂ ਦਾ ਸੰਘਰਸ਼ ਵਿਚ ਸਾਥ ਦੇ ਰਹੇ ਹਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement