
ਆਮ ਆਦਮੀ ਪਾਰਟੀ ਦੇ ਬਰਾੜੀ ਤੋਂ ਵਿਧਾਇਕ ਸੰਜੀਵ ਝਾਅ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਧਰਨੇ ਵਾਲੀ ਜਗ੍ਹਾ ’ਤੇ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲੈਣ ਪਹੁੰਚੇ।
ਨਵੀਂ ਦਿੱਲੀ-(ਸੁੱਖ ਸੋਹਲ): ਦਿੱਲੀ ਦੇ ਬੁਰਾੜੀ ਮੈਦਾਨ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਪਹੁੰਚੇ ਟੋਪੀਆਂ ਵਾਲੇ ਲੀਡਰਾਂ ਨੂੰ ਕਿਸਾਨਾਂ ਦੀਆਂ ਖਰੀਆਂ ਖਰੀਆਂ ਸੁਣਨੀਆਂ ਪਈਆਂ । ਆਮ ਆਦਮੀ ਪਾਰਟੀ ਦੇ ਬਰਾੜੀ ਤੋਂ ਵਿਧਾਇਕ ਸੰਜੀਵ ਝਾਅ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਧਰਨੇ ਵਾਲੀ ਜਗ੍ਹਾ ’ਤੇ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਵਿਧਾਇਕ ਨੂੰ ਕਿਸਾਨਾਂ ਦੀਆਂ ਖਰੀਆਂ ਖਰੀਆਂ ਸੁਣਨੀਆਂ ਪਈਆਂ ।
Arvind kejariwalਵਿਧਾਇਕ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋ ਕਰੋੜ ਵਲੰਟੀਅਰ ਹਨ ਜਿਹੜੇ ਕਿਸਾਨਾਂ ਦੇ ਸੰਘਰਸ਼ ਨਾਲ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਦੇ ਨਾਲ ਹੈ। ਇਸ ਲਈ ਪੰਜਾਬ ਅਤੇ ਹੋਰ ਰਾਜਾਂ ਵਿੱਚੋਂ ਆਉਣ ਵਾਲੇ ਕਿਸਾਨਾਂ ਦੀ ਮਦਦ ਲਈ ਪਾਰਟੀ ਪੂਰਾ ਜ਼ੋਰ ਲਾਵੇਗੀ।
photoਉਨ੍ਹਾਂ ਦੱਸਿਆ ਕਿ ਕੱਲ੍ਹ ਨੂੰ ਕਿਸਾਨਾਂ ਦੇ ਲਈ ਰਹਿਣ ਅਤੇ ਰੋਟੀ ਪਾਣੀ ਦਾ ਪ੍ਰਬੰਧ ਵੀ ਪਾਰਟੀ ਹੀ ਕਰੇਗੀ । ਆਪ ਵਲੰਟੀਅਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਲਈ ਇੱਥੇ ਧਰਨੇ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ‘ਤੇ ਕਿਸਾਨ ਵਰਕਰਾਂ ਨੇ ਵਰ੍ਹਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇ ਦੋ ਕਰੋੜ ਵਰਕਰ ਹਨ ਤਾਂ ਉਹ ਜੰਤਰ ਮੰਤਰ ਵਿਚ ਅਜੇ ਤੱਕ ਧਰਨੇ ’ਤੇ ਕਿਉਂ ਨਹੀਂ ਬੈਠੇ ।Farmers Protest
ਕਿਸਾਨ ਆਗੂਆਂ ਨੇ ਪਾਰਟੀ ਦੇ ਚੁਣਾਵੀ ਚਿੰਨ੍ਹਾਂ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਰਾਜਨੀਤਕ ਪਾਰਟੀਆਂ ਨੂੰ ਆਪਣੀਆਂ ਵੋਟਾਂ ਬਣਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੇ ਸ਼ੁਰੂ ਤੋਂ ਹੀ ਰਾਜਨੀਤਕ ਪਾਰਟੀਆਂ ਨੂੰ ਆਪਣੇ ਧਰਨਿਆਂ ਵਿਚ ਬੋਲਣ ਦੀ ਮਨਾਹੀ ਕੀਤੀ ਹੋਈ ਹੈ।