ਕਿਸਾਨਾਂ ਦੀ ਕੇਂਦਰ ਨੂੰ ਦੋ ਟੁਕ:ਕਾਨੂੰਨ ਵਾਪਸ ਲੈ ਲਓ ਅਸੀਂ ਘਰਾਂ ਨੂੰ ਚਲੇ ਜਾਵਾਂਗੇ
Published : Nov 28, 2020, 4:10 pm IST
Updated : Nov 28, 2020, 5:13 pm IST
SHARE ARTICLE
farmer protest
farmer protest

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਖਤਮ ਕਰਨ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ

ਨਵੀਂ ਦਿੱਲੀ: ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕਰਨੀ, ਸਰਕਾਰ ਕਾਨੂੰਨ ਵਾਪਸ ਲੈ ਲਵੇ ਅਸੀਂ ਵਾਪਸ ਆਪਣੇ ਘਰਾਂ ਨੂੰ ਚਲੇ ਜਾਵਾਂਗੇ।

Farmers ProtestFarmers Protestਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਖਤਮ ਕਰਨ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ,ਵਾਰ ਵਾਰ ਕਿਸਾਨਾਂ ਨੂੰ ਸੰਘਰਸ਼ ਨੂੰ ਖ਼ਤਮ ਕਰਨ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਅਸੀਂ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕਰਾਂਗੇ, ਸਰਕਾਰ ਖੇਤੀ ਵਿਰੋਧੀ ਕਾਨੂੰਨ ਵਾਪਸ ਲੈ ਲਵੇ, ਅਸੀਂ ਵਾਪਸ ਚਲੇ ਜਾਵਾਂਗੇ ।ਕਿਸਾਨਾਂ ਨੇ ਕਿਹਾ ਕਿ ਸਰਕਾਰ ਜੋ ਵੀ ਮਰਜ਼ੀ ਹੱਥਕੰਡੇ ਅਪਣਾ ਲਵੇ ਪਰ ਅਸੀਂ ਸੰਘਰਸ਼ ਜਿੱਤ ਕੇ ਹੀ ਵਾਪਸ ਮੁੜਾਂਗੇ । ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਹੁਣ ਕੇਂਦਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਚੁੱਕੇ ਹਨ,

Farmer Protest Farmer Protestਕਿਸਾਨ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ’ਤੇ ਆਰਥਿਕ ਪਾਬੰਦੀਆਂ ਲਾ ਦਿੱਤੀਆਂ ਹਨ, ਜੇਕਰ ਮੋਦੀ ਸਰਕਾਰ ਇਸ ਹੱਦ ਤੱਕ ਜਾ ਸਕਦਾ ਹੈ ਤਾਂ ਅਸੀਂ ਵੀ ਹਰ ਹਾਲ ਵਿੱਚ ਮੋਦੀ ਦੇ ਘਰ ਅੱਗੇ ਜਾਵਾਂਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਬਾਕੀ ਕਿਸਾਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਦੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਤਿੱਖਾ ਸੰਘਰਸ਼ ਕਰਨਗੇ ਅਤੇ ਸਰਕਾਰ ਨੂੰ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰ ਦੇਣਗੇ।

Farmer Protest Farmer Protestਜ਼ਿਕਰਯੋਗ ਹੈ ਕਿ 25 ਨਵੰਬਰ ਤੋਂ ਕਿਸਾਨਾਂ ਦੇ ਕਾਫਲੇ ਲਗਾਤਰ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਡੀਆਂ ਰੋਕਾਂ ਲਗਾਈਆਂ ਸਨ ਪਰ ਕਿਸਾਨਾਂ ਦੇ ਜੋਸ਼ ਅੱਗੇ ਉਹ ਛੋਟੀਅਂ ਪੈ ਗਈਆਂ ਅਤੇ ਕਿਸਾਨ ਦਿਲੀ ਦੇ ਬਾਰਡਰ ਤੱਕ ਪਹੁੰਚ ਗਏ ਹੁਣ ਦਿੱਲੀ ਪੁਲਿਸ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦਾ ਯਤਨ ਕਰ ਰਹੀ ਹੈ ।

https://www.facebook.com/RozanaSpokesmanOfficial/videos/380176186424779/

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement