ਗੌਤਮ ਗੰਭੀਰ ਨੂੰ ਤੀਜੀ ਵਾਰ ISIS ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
Published : Nov 28, 2021, 12:16 pm IST
Updated : Nov 28, 2021, 12:16 pm IST
SHARE ARTICLE
Gautam Gambhir
Gautam Gambhir

ਅਤਿਵਾਦੀ ਸੰਗਠਨ ਵਲੋਂ ਭੇਜੀ ਗਈ ਮੇਲ 'ਚ ਦਿੱਲੀ ਪੁਲਿਸ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਨਵੀਂ ਦਿੱਲੀ : ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਅਤਿਵਾਦੀ ਸੰਗਠਨ ਆਈਐਸਆਈਐਸ ਨੇ ਤੀਜੀ ਵਾਰ ਗੰਭੀਰ ਨੂੰ ਧਮਕੀ ਭਰਿਆ ਈ-ਮੇਲ ਭੇਜਿਆ ਹੈ।

ਇਸ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ। ਅਤਿਵਾਦੀ ਸੰਗਠਨ ਵਲੋਂ ਭੇਜੀ ਗਈ ਮੇਲ 'ਚ ਦਿੱਲੀ ਪੁਲਿਸ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਤੀਜੀ ਵਾਰ ਅਤਿਵਾਦੀ ਸੰਗਠਨ ਤੋਂ ਮੇਲ ਮਿਲਣ 'ਤੇ ਚਿੰਤਾ ਜ਼ਾਹਰ ਕੀਤੀ ਹੈ।

Gautam GambhirGautam Gambhir

ਦਰਅਸਲ, ਭਾਜਪਾ ਸੰਸਦ ਗੌਤਮ ਗੰਭੀਰ ਨੂੰ ਕਥਿਤ ਤੌਰ 'ਤੇ 'ISIS ਕਸ਼ਮੀਰ' ਤੋਂ ਤੀਜੀ ਧਮਕੀ ਈ-ਮੇਲ ਮਿਲੀ ਹੈ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਮੇਲ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਾ ਹੈ।ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ, ਕਸ਼ਮੀਰ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਦੀ ਰਿਹਾਇਸ਼ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Gautam GambhirGautam Gambhir

ਉਸ ਦੇ ਘਰ ਦੀ ਵੀਡੀਓ ਵੀ ਪਿਛਲੀ ਮੇਲ ਵਿੱਚ ਸਾਂਝੀ ਕੀਤੀ ਗਈ ਸੀ। ਦਿੱਲੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਆਈਐਸਆਈਐਸ ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਇਸ ਸਬੰਧੀ ਡੀਸੀਪੀ ਸੈਂਟਰਲ ਦਿੱਲੀ ਸ਼ਵੇਤਾ ਚੌਹਾਨ ਨੇ ਵੀ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਦੇ ਮੱਦੇਨਜ਼ਰ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਤੀਜੀ ਵਾਰ ਹੈ ਜਦੋਂ ਈਮੇਲ ਆਈਡੀ ਆਈਐਸਆਈਐਸ, ਕਸ਼ਮੀਰ ਤੋਂ ਸੰਸਦ ਮੈਂਬਰ ਗੌਤਮ ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਰਨ ਦੀ ਧਮਕੀ ਮਿਲੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement