
ਜ਼ਖਮੀਆਂ ਨੂੰ ਦਿੱਤੇ ਜਾਂਗੇ 50,000 ਰੁਪਏ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਨਾਦੀਆ 'ਚ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) 'ਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪੀਐਮਓ ਨੇ ਦਿੱਤੀ ਹੈ।
PM Narendra Modi has announced an ex-gratia of Rs 2 lakhs each from PMNRF for the next of kin of those who have lost their lives due to the road accident in Nadia, West Bengal. Rs 50,000 would be given to the injured: PMO pic.twitter.com/dDwQAdCuu2
— ANI (@ANI) November 28, 2021
ਦੱਸ ਦਈਏ ਕਿ ਐਤਵਾਰ ਤੜਕੇ ਮ੍ਰਿਤਕ ਦੇਹ ਨੂੰ ਲੈ ਕੇ ਜਾ ਰਿਹਾ ਇਕ ਵਾਹਨ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਅੰਤਿਮ ਸਸਕਾਰ 'ਚ ਸ਼ਾਮਲ 18 ਲੋਕਾਂ ਦੀ ਮੌਤ ਹੋ ਗਈ। ਜਿਸ ਵਿੱਚ ਛੇ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਮਿੰਨੀ ਟਰੱਕ 'ਚ 35 ਤੋਂ ਜ਼ਿਆਦਾ ਲੋਕ ਸਵਾਰ ਸਨ।
Road accident in Nadia
ਉਨ੍ਹਾਂ ਦੱਸਿਆ ਕਿ ਸਵੇਰੇ 3 ਵਜੇ ਦੇ ਕਰੀਬ ਹਾਂਸਖਾਲੀ ਵਿਖੇ ਇਹ ਗੱਡੀ ਸੜਕ 'ਤੇ ਖੜ੍ਹੇ ਪੱਥਰਾਂ ਨਾਲ ਭਰੇ ਟਰੱਕ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ 12 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਛੇ ਹੋਰਾਂ ਦੀ ਹਸਪਤਾਲ ਲਿਜਾਂਦੇ ਸਮੇਂ ਜਾਂ ਇਲਾਜ ਦੌਰਾਨ ਮੌਤ ਹੋ ਗਈ।
Road accident in Nadia
ਸਥਾਨਕ ਲੋਕਾਂ ਅਤੇ ਪੁਲਿਸ ਨੇ ਜ਼ਖਮੀਆਂ ਨੂੰ ਸ਼ਕਤੀਨਗਰ ਜਨਰਲ ਹਸਪਤਾਲ ਪਹੁੰਚਾਇਆ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਸ਼ਨਾਨਗਰ ਦੇ ਦੂਜੇ ਹਸਪਤਾਲ 'ਚ ਭੇਜ ਦਿੱਤਾ।