ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ।
ਨਵੀਂ ਦਿੱਲੀ - ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਅੰਦੋਲਨ ਦੀ ਅਗਲੀ ਰਣਨੀਤੀ ਅਤੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਮੁਤਾਬਕ ਬੈਠਕ ਦੌਰਾਨ ਐਮਐਸਪੀ ਦੀ ਗਰੰਟੀ, ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ। ਇਸ ਦੌਰਾਨ 29 ਨਵੰਬਰ ਨੂੰ ਸੰਸਦ ਕੂਚ ਕਰਨ ਦਾ ਫ਼ੈਸਲਾ ਵੀ ਮੁਲਤਵੀ ਕਰ ਦਿਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਸਾਡੇ ਕੋਲ ਅਜੇ ਕੁੱਝ ਵੀ ਲਿਖਤ ਵਿਚ ਨਹੀਂ ਆਇਆ, ਜਦੋਂ ਕੁੱਝ ਆਏਗਾ ਤਾਂ ਗੱਲ ਕਰਾਂਗੇ।