ਜ਼ਖਮੀ ਭੈਣਾਂ ਨੂੰ ਹਸਪਤਾਲ ਕਰਵਾਇਆ ਦਾਖਲ
ਨੋਇਡਾ: ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਇੱਕ ਸ਼ਰਾਬੀ ਡਰਾਈਵਰ ਨੇ ਤਿੰਨ ਭੈਣਾਂ ਤੇ ਕਾਰ ਚੜਾ ਦਿੱਤੀ। ਹਾਦਸੇ 'ਚ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਬਾਅਦ 'ਚ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ। ਜਾਣਕਾਰੀ ਮੁਤਾਬਕ ਤਿੰਨ ਭੈਣਾਂ ਸਦਰਪੁਰ ਸੋਮ ਬਾਜ਼ਾਰ 'ਚ ਸਬਜ਼ੀ ਲੈਣ ਆਈਆਂ ਸਨ।
ਇਸ ਦੌਰਾਨ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜ਼ਖ਼ਮੀ ਹੋਈ ਸਭ ਤੋਂ ਛੋਟੀ ਭੈਣ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। 2 ਭੈਣਾਂ ਦਾ ਇਲਾਜ ਚੱਲ ਰਿਹਾ ਹੈ। ਦੋਵੇਂ ਜ਼ਖ਼ਮੀ ਬੱਚੀਆਂ ਦਾ ਬਾਲ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਸੀ, ਜਿਨ੍ਹਾਂ ਵਿੱਚੋਂ 6 ਸਾਲਾ ਬੱਚੀ ਦੀ ਮੌਤ ਹੋ ਗਈ ਹੈ।
ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੌਜਵਾਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਏਸੀਪੀ ਰਜਨੀਸ਼ ਵਰਮਾ ਨੇ ਦੱਸਿਆ ਕਿ ਕਾਰ ਵਿੱਚੋਂ ਬੀਅਰ ਦੀ ਬੋਤਲ ਬਰਾਮਦ ਹੋਈ ਹੈ। ਇੱਕ ਦੋਸ਼ੀ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੇ ਲਈ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਨੁਸਾਰ ਪੁਸ਼ਪਾ ਪਤਨੀ ਨਰਿੰਦਰ ਕੁਮਾਰ ਵਾਸੀ ਖਜੂਰ ਕਾਲੋਨੀ, ਸਦਰਪੁਰ ਦੀਆਂ ਤਿੰਨ ਬੇਟੀਆਂ 6 ਸਾਲਾ ਰੀਆ, 15 ਸਾਲਾ ਅਨੂ ਅਤੇ 18 ਸਾਲਾ ਅੰਕਿਤਾ ਨਾਲ ਸੋਮਵਾਰ ਨੂੰ ਸੋਮ ਬਾਜ਼ਾਰ ਗਈ ਹੋਈ ਸੀ।
ਇਸੇ ਦੌਰਾਨ ਇੱਕ ਸ਼ਰਾਬੀ ਕਾਰ ਸਵਾਰ ਨੇ ਤਿੰਨਾਂ ਭੈਣਾਂ ਨੂੰ ਕੁਚਲ ਦਿੱਤਾ। ਲੜਕੀਆਂ ਦਾ ਪਿਤਾ ਨਰਿੰਦਰ ਰੰਗਾਈ ਅਤੇ ਪੇਂਟਿੰਗ ਦਾ ਕੰਮ ਕਰਦਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਕਾਰ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।