ਜਬਰਨ ਧਰਮ ਪਰਿਵਰਤਨ ’ਤੇ ਕੇਂਦਰ ਦਾ ਸੁਪਰੀਮ ਕੋਰਟ 'ਚ ਹਲਫਨਾਮਾ, ਕਿਹਾ- ਢੁਕਵੇਂ ਕਦਮ ਚੁੱਕੇ ਜਾਣਗੇ
Published : Nov 28, 2022, 3:04 pm IST
Updated : Nov 28, 2022, 3:04 pm IST
SHARE ARTICLE
Supreme Court
Supreme Court

ਕੇਂਦਰ ਨੇ ਕਿਹਾ ਹੈ ਕਿ ਉਹ ਪਟੀਸ਼ਨ ਵਿਚ ਉਠਾਏ ਗਏ ਮੁੱਦੇ ਦੀ ਗੰਭੀਰਤਾ ਤੋਂ ਜਾਣੂ ਹੈ।

 

ਨਵੀਂ ਦਿੱਲੀ:  ਕੇਂਦਰ ਸਰਕਾਰ ਨੇ ਜਬਰਨ ਧਰਮ ਪਰਿਵਰਤਨ 'ਤੇ ਕੰਟਰੋਲ ਕਰਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਦਾ ਹੈ। ਕੇਂਦਰ ਵੱਲੋਂ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਵੇਗਾ। ਜਬਰੀ ਧਰਮ ਪਰਿਵਰਤਨ ਸਬੰਧੀ ਢੁਕਵੇਂ ਕਦਮ ਚੁੱਕੇ ਜਾਣਗੇ। ਕੇਂਦਰ ਨੇ ਕਿਹਾ ਹੈ ਕਿ ਉਹ ਪਟੀਸ਼ਨ ਵਿਚ ਉਠਾਏ ਗਏ ਮੁੱਦੇ ਦੀ ਗੰਭੀਰਤਾ ਤੋਂ ਜਾਣੂ ਹੈ।

ਔਰਤਾਂ ਸਮੇਤ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਆਰਥਿਕ ਅਤੇ ਸਮਾਜਿਕ ਤੌਰ 'ਤੇ ਪਛੜੇ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਅਜਿਹਾ ਕਾਨੂੰਨ ਜ਼ਰੂਰੀ ਹੈ। ਪਬਲਿਕ ਆਰਡਰ ਸੂਬੇ ਦਾ ਵਿਸ਼ਾ ਹੋਣ ਕਰਕੇ, ਕੁਝ ਸੂਬਿਆਂ ਵਿਚ ਪਹਿਲਾਂ ਹੀ ਕਾਨੂੰਨ ਹਨ। ਇਹਨਾਂ ਵਿਚ ਉੜੀਸਾ, ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਝਾਰਖੰਡ, ਉੱਤਰਾਖੰਡ, ਯੂਪੀ, ਕਰਨਾਟਕ ਅਤੇ ਹਰਿਆਣਾ ਸ਼ਾਮਲ ਹਨ। ਮੌਜੂਦਾ ਪਟੀਸ਼ਨ ਵਿਚ ਮੰਗੀ ਗਈ ਰਾਹਤ ਨੂੰ ਕੇਂਦਰ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ।

14 ਨਵੰਬਰ ਨੂੰ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀ ਕਿ ਜਬਰੀ ਧਰਮ ਪਰਿਵਰਤਨ ਦੀ ਸਮੱਸਿਆ ਗੰਭੀਰ ਹੈ। ਜ਼ਬਰਦਸਤੀ ਧਰਮ ਪਰਿਵਰਤਨ ਦੇਸ਼ ਦੇ ਹਿੱਤਾਂ ਦੇ ਵਿਰੁੱਧ ਹੈ। ਇਹ ਰਾਸ਼ਟਰੀ ਸੁਰੱਖਿਆ ਦੇ ਵਿਰੁੱਧ ਵੀ ਹੈ। ਦੇਸ਼ ਵਿਚ ਧਰਮ ਪਰਿਵਰਤਨ ਦੀ ਇਜਾਜ਼ਤ ਹੈ ਪਰ ਜ਼ਬਰਦਸਤੀ ਧਰਮ ਪਰਿਵਰਤਨ ਨਹੀਂ ਕੀਤਾ ਜਾਂਦਾ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਕਰਦਿਆਂ ਪੁੱਛਿਆ ਸੀ ਕਿ ਇਸ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਅਜਿਹਾ ਜ਼ਿਆਦਾਤਰ ਆਦਿਵਾਸੀ ਖੇਤਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਵਿਚ ਹੋ ਰਿਹਾ ਹੈ। ਸੂਬਿਆਂ ਕੋਲ ਕਾਨੂੰਨ ਹੋ ਸਕਦੇ ਹਨ, ਕੇਂਦਰ ਨੂੰ ਵੀ ਦਖਲ ਦੇਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ 22 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਹ ਸੁਣਵਾਈ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕੀਤੀ।

ਇਸ ਦੇ ਨਾਲ ਹੀ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਕੁਝ ਸੂਬਿਆਂ ਨੇ ਇਹਨਾਂ ਮਾਮਲਿਆਂ 'ਚ ਕਾਨੂੰਨ ਬਣਾਏ ਹਨ। ਅਸੀਂ 22 ਨਵੰਬਰ ਤੱਕ ਹਲਫਨਾਮਾ ਦਾਇਰ ਕਰ ਦੇਵਾਂਗੇ। ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਕਦਮ ਚੁੱਕੇ ਜਾ ਰਹੇ ਹਨ। 23 ਸਤੰਬਰ ਨੂੰ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਅਤੇ ਕਾਨੂੰਨ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਸੀ। ਬੈਂਚ ਦੇ ਸਾਹਮਣੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਸੀ ਕਿ ਦੇਸ਼ 'ਚ ਵੱਡੇ ਪੱਧਰ 'ਤੇ ਧਮਕੀਆਂ, ਤੋਹਫੇ ਅਤੇ ਲੋਕਾਂ ਨੂੰ ਪੈਸੇ ਦਾ ਲਾਭ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਇਸ ਗਤੀਵਿਧੀ ਨੂੰ ਕਾਬੂ ਕਰਨ ਲਈ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਨੂੰ ਹੋਰ ਸਖ਼ਤ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ 'ਚ ਸੁਪਰੀਮ ਕੋਰਟ ਨੂੰ ਕੇਂਦਰ ਅਤੇ ਸੂਬਿਆਂ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਇਸ ਤੋਂ ਇਲਾਵਾ ਪਟੀਸ਼ਨ 'ਚ ਕਾਨੂੰਨ ਕਮਿਸ਼ਨ ਨੂੰ ਬਿੱਲ ਅਤੇ ਧਰਮ ਪਰਿਵਰਤਨ 'ਤੇ ਕਾਬੂ ਪਾਉਣ ਲਈ 3 ਮਹੀਨਿਆਂ ਦੇ ਅੰਦਰ ਧਰਮ ਪਰਿਵਰਤਨ ਦੇ ਮੁੱਦੇ 'ਤੇ ਰਿਪੋਰਟ ਤਿਆਰ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਉਪਾਧਿਆਏ ਨੇ ਧਰਮ ਪਰਿਵਰਤਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement