FSSAI ਫੂਡ ਪੈਕੇਟ 'ਤੇ ਸਟਾਰ ਰੇਟਿੰਗ ਦੇਣ ਦੀ ਕਰ ਰਹੀ ਤਿਆਰੀ

By : GAGANDEEP

Published : Nov 28, 2022, 3:41 pm IST
Updated : Nov 28, 2022, 4:03 pm IST
SHARE ARTICLE
photo
photo

ਇਸ ਫੈਸਲੇ ਨਾਲ ਦੇਸ਼ ਵਿੱਚ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਮਦਦ ਨਹੀਂ ਮਿਲੇਗੀ।

 

ਨਵੀਂ ਦਿੱਲੀ: ਫੂਡ ਸੇਫਟੀ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਫੂਡ ਪੈਕੇਟ 'ਤੇ ਸਟਾਰ ਰੇਟਿੰਗ ਦੇਣ ਦੀ ਤਿਆਰੀ ਕਰ ਰਹੀ ਹੈ। ਡਾਕਟਰ, ਖਪਤਕਾਰ ਅਧਿਕਾਰ ਸੰਗਠਨ ਇਸ ਦਾ ਵਿਰੋਧ ਕਰ ਰਹੇ ਹਨ। ਸਤੰਬਰ ਵਿੱਚ ਐਫਐਸਐਸਏਆਈ ਦੁਆਰਾ ਇੱਕ ਡਰਾਫਟ ਜਾਰੀ ਕੀਤਾ ਗਿਆ ਸੀ ਜਿਸ ਉੱਤੇ ਜਨਤਾ ਦੀ ਰਾਏ ਮੰਗੀ ਗਈ ਸੀ।

ਹੁਣ FSSAI ਇਸ ਨੂੰ ਅੰਤਿਮ ਰੂਪ ਦੇਣ 'ਚ ਰੁੱਝਿਆ ਹੋਇਆ ਹੈ। ਇਸ 'ਚ ਇੰਡਸਟਰੀ ਨੂੰ ਚਾਰ ਸਾਲ ਦਾ ਸਮਾਂ ਦੇਣ ਦੀ ਗੱਲ ਕਹੀ ਗਈ ਹੈ। ਸਿਟੀਜ਼ਨ ਕੰਜ਼ਿਊਮਰ ਐਂਡ ਸਿਵਿਕ ਐਕਸ਼ਨ ਗਰੁੱਪ ਦੀ ਐਗਜ਼ੀਕਿਊਟਿਵ ਡਾਇਰੈਕਟਰ ਸਰੋਜਾ ਐੱਸ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਖਪਤਕਾਰਾਂ ਨੂੰ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ। ਖਾਣਾ ਕਿੰਨਾ ਵੀ ਖਰਾਬ ਕਿਉਂ ਨਾ ਹੋਵੇ, ਇਸ ਨੂੰ ਹਾਫ ਸਟਾਰ ਰੇਟਿੰਗ ਮਿਲੇਗੀ। ਇਹ ਗਲਤ ਹੈ।

ਪੈਕੇਟ ਦੇ ਅਗਲੇ ਹਿੱਸੇ ਵਿੱਚ ਉਪਭੋਗਤਾ ਨੂੰ ਸਮਝਣ ਯੋਗ ਸ਼ਬਦਾਂ ਵਿੱਚ,ਸਪੱਸ਼ਟ ਤੌਰ 'ਤੇ ਲਿਖਿਆ ਜਾਣਾ ਚਾਹੀਦਾ ਕਿ ਭੋਜਨ ਵਿੱਚ ਕਿੰਨਾ ਨਮਕ, ਚੀਨੀ, ਚਰਬੀ ਜਾਂ ਹੋਰ ਪਦਾਰਥ ਸੀਮਾ ਤੋਂ ਵੱਧ ਹਨ। ਇਸ ਫੈਸਲੇ ਨਾਲ ਦੇਸ਼ ਵਿੱਚ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਮਦਦ ਨਹੀਂ ਮਿਲੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement