ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਮ 'ਤੇ ਹਰਿਆਣਾ ਨੂੰ ਇਤਰਾਜ਼! ਕੇਂਦਰ ਨੂੰ ਚਿੱਠੀ ਲਿਖ ਨਾਂ ਤਬਦੀਲ ਕਰਨ ਦੀ ਕੀਤੀ ਮੰਗ 
Published : Nov 28, 2022, 1:05 pm IST
Updated : Nov 28, 2022, 1:05 pm IST
SHARE ARTICLE
Haryana objected to the name of Chandigarh railway station! Write a letter to the center and request to change the name
Haryana objected to the name of Chandigarh railway station! Write a letter to the center and request to change the name

ਯਾਤਰੀਆਂ ਨੂੰ ਆਂਉਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਪੰਚਕੂਲਾ ਦਾ ਨਾਮ ਜੋੜਨ ਦੀ ਕੀਤੀ ਵਕਾਲਤ 

ਚੰਡੀਗੜ੍ਹ : ਹਰਿਆਣਾ ਹੁਣ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਵੀ ਬਦਲਣਾ ਚਾਹੁੰਦਾ ਹੈ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੱਖਣ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਚਕੂਲਾ ਦੇ ਯਾਤਰੀਆਂ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ ਵਾਂਗ ਸਹੂਲਤਾਂ ਦੇਣ ਦੀ ਵੀ ਮੰਗ ਕੀਤੀ ਹੈ।

ਗਿਆਨਚੰਦ ਗੁਪਤਾ ਨੇ ਕਿਹਾ ਕਿ ਇਸ ਰੇਲਵੇ ਸਟੇਸ਼ਨ ਦਾ ਨਾਂ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਹੋਣ ਨਾਲ ਪੰਚਕੂਲਾ ਆਉਣ ਵਾਲੇ ਯਾਤਰੀਆਂ ਨੂੰ ਵਿਸ਼ੇਸ਼ ਫਾਇਦਾ ਹੋਵੇਗਾ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਪੁੱਜਣ ’ਤੇ ਪੰਚਕੂਲਾ ਜਾਣ ਵਾਲੇ ਮੁਸਾਫ਼ਰ ਇਸ ਗੱਲੋਂ ਭੰਬਲਭੂਸੇ ਵਿੱਚ ਪਏ ਰਹਿੰਦੇ ਹਨ ਕਿ ਉਨ੍ਹਾਂ ਨੂੰ ਪੰਚਕੂਲਾ ਕਿਥੋਂ ਜਾਣਾ ਹੈ। ਇਸ ਦੁਚਿੱਤੀ ਵਿੱਚ ਕੁਝ ਯਾਤਰੀ ਕਾਲਕਾ ਰੇਲਵੇ ਸਟੇਸ਼ਨ ਤੱਕ ਵੀ ਪਹੁੰਚ ਜਾਂਦੇ ਹਨ। ਲੋਕ ਇਸ ਸਬੰਧੀ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ। ਹੁਣ ਲੋਕਾਂ ਦੀ ਮੰਗ ਪੂਰੀ ਕਰਨ ਦਾ ਸਮਾਂ ਆ ਗਿਆ ਹੈ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਗੱਲ ਕੀਤੀ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪ੍ਰਸਤਾਵ ਤਿਆਰ ਕਰ ਕੇ ਭੇਜਿਆ ਜਾਵੇ। ਇਸ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਰੇਲਵੇ ਮੰਤਰਾਲੇ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਰੱਖਣ ਲਈ ਇੱਕ ਚਿੱਠੀ ਲਿਖੀ ਹੈ।

24 ਘੰਟੇ ਰਿਜ਼ਰਵੇਸ਼ਨ ਕਾਊਂਟਰ ਬਣਾਉਣ ਦੀ ਮੰਗ ਕਰਦਿਆਂ ਗਿਆਨਚੰਦ ਗੁਪਤਾ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਪੰਚਕੂਲਾ ਵੱਲ ਜਾਣ ਵਾਲੇ ਰੇਲਵੇ ਸਟੇਸ਼ਨ 'ਤੇ ਵੀ 24 ਘੰਟੇ ਰਿਜ਼ਰਵੇਸ਼ਨ ਕਾਊਂਟਰ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਚਕੂਲਾ ਵੱਲ ਵੇਟਿੰਗ ਲੌਂਜ, ਪਾਰਕਿੰਗ ਅਤੇ ਹੋਰ ਸਾਰੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ ਜੋ ਕਿ ਚੰਡੀਗੜ੍ਹ ਵੱਲ ਜਾਣ ਵਾਲੇ ਯਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਪੰਚਕੂਲਾ ਦੇ ਲੋਕਾਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਰੇਲਵੇ ਲਾਈਨ ਦੇ ਹੇਠਾਂ ਅੰਡਰਪਾਸ ਬਣਾਇਆ ਜਾਣਾ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement