
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਮਿਲੇ ਈਮੇਲ 'ਚ ਸਾਦਿਕ ਨਗਰ ਸਥਿਤ ਇੰਡੀਅਨ ਪਬਲਿਕ ਸਕੂਲ 'ਚ ਬੰਬ ਰੱਖੇ ਜਾਣ ਦੀ ਜਾਣਕਾਰੀ ਦਿੱਤੀ ਗਈ।
ਨਵੀਂ ਦਿੱਲੀ: ਦਿੱਲੀ ਪੁਲਿਸ ਨੂੰ ਸੋਮਵਾਰ ਨੂੰ ਇਕ ਈਮੇਲ ਮਿਲੀ, ਜਿਸ ਵਿਚ ਦੱਖਣੀ ਦਿੱਲੀ ਦੇ ਇਕ ਸਕੂਲ ਵਿਚ ਬੰਬ ਰੱਖੇ ਜਾਣ ਦੀ ਸੂਚਨਾ ਦਿੱਤੀ ਗਈ ਸੀ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਮਿਲੇ ਈਮੇਲ 'ਚ ਸਾਦਿਕ ਨਗਰ ਸਥਿਤ ਇੰਡੀਅਨ ਪਬਲਿਕ ਸਕੂਲ 'ਚ ਬੰਬ ਰੱਖੇ ਜਾਣ ਦੀ ਜਾਣਕਾਰੀ ਦਿੱਤੀ ਗਈ।
ਪੁਲਿਸ ਨੇ ਦੱਸਿਆ ਕਿ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਬੰਬ ਨਿਰੋਧਕ ਦਸਤਾ ਅਤੇ ਸਨੀਫਰ ਡੌਗ ਟੀਮ ਮੌਕੇ 'ਤੇ ਪਹੁੰਚ ਗਈ। ਉਹਨਾਂ ਦੱਸਿਆ ਕਿ ਸਕੂਲ ਕੈਂਪਸ ਨੂੰ ਖਾਲੀ ਕਰਵਾ ਕੇ ਬਰੀਕੀ ਨਾਲ ਤਲਾਸ਼ੀ ਲਈ ਗਈ। ਹਾਲਾਂਕਿ ਉਥੋਂ ਕੁਝ ਵੀ ਬਰਾਮਦ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਇਹ ਕਿਸੇ ਦੀ ਸ਼ਰਾਰਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਈਮੇਲ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।