24 died due to lightning: ਗੁਜਰਾਤ ’ਚ ਅਤੇ ਮੱਧ ਪ੍ਰਦੇਸ਼ ’ਚ ਬਿਜਲੀ ਡਿੱਗਣ ਨਾਲ 24 ਲੋਕਾਂ ਦੀ ਮੌਤ
Published : Nov 28, 2023, 7:48 am IST
Updated : Nov 28, 2023, 7:48 am IST
SHARE ARTICLE
24 people died due to lightning in Gujarat and Madhya Pradesh
24 people died due to lightning in Gujarat and Madhya Pradesh

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ’ਚ ਲੱਗਾ ਹੋਇਆ ਹੈ।

24 died due to lightning: ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਵੱਖੋ-ਵੱਖ ਹਿੱਸਿਆਂ ’ਚ ਬੇਮੌਸਮੀ ਮੀਂਹ ਅਤੇ ਬਿਜਲੀ ਡਿੱਗਣ ਨਾਲ ਘੱਟੋ ਘੱਟ 24 ਲੋਕਾਂ ਦੀ ਮੌਤ ਹੋ ਗਈ ਹੈ। ਗੁਜਰਾਤ ’ਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ’ਚ ਲੱਗਾ ਹੋਇਆ ਹੈ।

ਮੀਂਹ ਨੇ ਆਮ ਜਨਜੀਵਨ ’ਤੇ ਬੁਰਾ ਅਸਰ ਪਾਇਆ ਹੈ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਾਇਆ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਸੋਮਵਾਰ ਨੂੰ ਬਾਰਸ਼ ਘਟਣ ਦੀ ਸੰਭਾਵਨਾ ਹੈ। ਐਸ.ਈ.ਓ.ਸੀ. ਅਧਿਕਾਰੀ ਨੇ ਦਸਿਆ ਕਿ ਦਾਹੋਦ ਜ਼ਿਲ੍ਹੇ ’ਚ ਚਾਰ, ਭਰੂਚ ’ਚ ਤਿੰਨ, ਤਾਪੀ ’ਚ ਦੋ ਅਤੇ ਅਹਿਮਦਾਬਾਦ, ਅਮਰੇਲੀ, ਬਨਾਸਕਾਂਠਾ, ਬੋਟਾਦ, ਖੇੜਾ, ਮਹਿਸਾਨਾ, ਪੰਚਮਹਿਲ, ਸਾਬਰਕਾਂਠਾ, ਸੂਰਤ, ਸੁਰੇਂਦਰਨਗਰ ਅਤੇ ਦੇਵਭੂਮੀ ਦਵਾਰਕਾ ’ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ।

ਦੂਜੇ ਪਾਸੇ ਮੱਧ ਪ੍ਰਦੇਸ਼ ’ਚ ਵੀ ਬਿਜਲੀ ਡਿੱਗਣ ਕਾਰਨ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਮੁੰਡਾ ਗੰਭੀਰ ਜ਼ਖ਼ਮੀ ਹੋ ਗਿਆ।    

 (For more news apart from 24 people died due to lightning in Gujarat and Madhya Pradesh, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement