Five operatives of Arsh Dalla arrested: ਅਰਸ਼ ਡੱਲਾ ਗੈਂਗ ਦੇ ਪੰਜ ਮੈਂਬਰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ
Published : Nov 28, 2023, 11:41 am IST
Updated : Nov 28, 2023, 11:41 am IST
SHARE ARTICLE
Five operatives of Arsh Dalla arrested
Five operatives of Arsh Dalla arrested

ਦੋ ਰਿਵਾਲਵਰ, 13 ਕਾਰਤੂਸ, ਇਕ ਹੈਂਡ ਗਰਨੇਡ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ

Five operatives of Arsh Dalla arrested: ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੁਆਰਾ ਚਲਾਏ ਜਾ ਰਹੇ ਗੈਂਗ ਦੇ ਪੰਜ ਮੈਂਬਰਾਂ ਨੂੰ ਸੋਮਵਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਇਹ ਲੋਕ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਅਰਸ਼ਦੀਪ ਦੇ ਸਬੰਧ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਹਨ ਅਤੇ ਉਹ ਕਤਲ, ਫਿਰੌਤੀ, ਟਾਰਗੇਟ ਕਿਲਿੰਗ ਅਤੇ ਅਤਿਵਾਦੀ ਮਾਡਿਊਲ ਚਲਾਉਣ ਵਰਗੇ ਘਿਨਾਉਣੇ ਅਪਰਾਧਾਂ ਲਈ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ।
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਬਦਮਾਸ਼ਾਂ ਦੀ ਪਛਾਣ ਰਾਜਪ੍ਰੀਤ ਸਿੰਘ, ਵਰਿੰਦਰ ਸਿੰਘ, ਸਚਿਨ ਭਾਟੀ, ਅਰਪਿਤ ਧਨਖੜ ਅਤੇ ਸੁਸ਼ੀਲ ਪ੍ਰਧਾਨ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਰਾਜਪ੍ਰੀਤ ਅਤੇ ਵਰਿੰਦਰ ਨੂੰ ਦਿੱਲੀ ਦੇ ਮਯੂਰ ਵਿਹਾਰ ਵਿਚ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਵਿਚ ਵਰਿੰਦਰ ਦੀ ਲੱਤ ਵਿਚ ਗੋਲੀ ਲੱਗੀ ਸੀ। ਅਧਿਕਾਰੀਆਂ ਨੇ ਦਸਿਆ ਕਿ ਦੋਵੇਂ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ।

ਪੁਲਿਸ ਨੇ ਦਸਿਆ ਕਿ ਇਨ੍ਹਾਂ ਕੋਲੋਂ ਦੋ ਰਿਵਾਲਵਰ, 13 ਕਾਰਤੂਸ, ਇਕ ਹੈਂਡ ਗਰਨੇਡ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮਾਂ ਵਿਰੁਧ ਕਤਲ ਦੀ ਕੋਸ਼ਿਸ਼ ਅਤੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਅਪਰਾਧੀਆਂ ਵਲੋਂ ਕੀਤੇ ਖੁਲਾਸੇ ਦੇ ਆਧਾਰ 'ਤੇ ਗਿਰੋਹ ਨੂੰ ਰਸਦ ਮੁਹੱਈਆ ਕਰਵਾਉਣ ਵਾਲੇ ਤਿੰਨ ਲੋਕਾਂ- ਸਚਿਨ ਭਾਟੀ, ਅਰਪਿਤ ਧਨਖੜ ਅਤੇ ਸੁਸ਼ੀਲ ਪ੍ਰਧਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਦੀਪ ਸਿੰਘ ਦਿੱਲੀ-ਐਨਸੀਆਰ ਵਿਚ ਕੁੱਝ ਵੱਡੇ ਅਤਿਵਾਦੀ ਹਮਲਿਆਂ ਅਤੇ ਨਿਸ਼ਾਨਾ ਕਤਲ ਦੀ ਯੋਜਨਾ ਬਣਾ ਰਿਹਾ ਹੈ।

(For more news apart from Five operatives of Arsh Dalla arrested, stay tuned to Rozana Spokesman)

Tags: arsh dalla

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement