ਕਾਂਗਰਸ ਪਾਰਟੀ ਸੂਬਿਆਂ ‘ਚ ਕਰਜੇ ਮੁਆਫ਼ੀ ਦੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਂਦੀ ਹੈ : ਮੋਦੀ
Published : Dec 28, 2018, 10:11 am IST
Updated : Apr 10, 2020, 10:36 am IST
SHARE ARTICLE
ਸੁਖਜਿੰਦਰ ਰੰਧਾਵਾ ਅਤੇ ਨਰਿੰਦਰ ਮੋਦੀ
ਸੁਖਜਿੰਦਰ ਰੰਧਾਵਾ ਅਤੇ ਨਰਿੰਦਰ ਮੋਦੀ

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਲਾਏ ਜਾਣ 'ਤੇ ਤਿੱਖਾ....

ਨਵੀਂ ਦਿੱਲੀ (ਭਾਸ਼ਾ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਲਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੋਦੀ ਨੇ ਚਾਰੇ ਸੂਬਿਆਂ ਵਿੱਚ ਕਾਂਗਰਸ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਲਚ ਦਿੱਤੇ ਜਾਣ ਦਾ ਦੋਸ਼ ਲਾਇਆ ਸੀ, ਜਿਸ 'ਤੇ ਰੰਧਾਵਾ ਨੇ ਪ੍ਰਤੀਕਿਰਿਆ ਦਿੱਤੀ ਹੈ। ਰੰਧਾਵਾ ਨੇ ਕਿਹਾ ਹੈ ਕਿ ਮੋਦੀ ਝੂਠ ਬੋਲ ਰਹੇ ਹਨ ਅਤੇ ਪੰਜਾਬ ਸਰਕਾਰ ਨੇ 1830 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ ਨਾ ਕਿ ਕੋਈ ਜੁਮਲੇਬਾਜ਼ੀ ਕੀਤੀ ਹੈ। ਮੰਤਰੀ ਨੇ ਇੱਥੋਂ ਤਕ ਕਹਿ ਦਿੱਤਾ ਕਿ ਜੇਕਰ ਇਹ ਗੱਲ ਝੂਠ ਨਿੱਕਲੀ ਤਾਂ ਉਹ ਅਸਤੀਫ਼ਾ ਵੀ ਦੇ ਦੇਣਗੇ।

ਕਾਂਗਰਸ ਨੇ ਤਾਜ਼ਾ ਵਿਧਾਨ ਸਭਾ ਚੋਣਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਹੈ। ਇਹੋ ਸਕੀਮ ਕਾਂਗਰਸ ਨੇ ਪੰਜਾਬ ਵਿੱਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵਰਤੀ ਸੀ ਜਿਸ ਨੂੰ ਲਾਗੂ ਕਰਨ ਵਿੱਚ ਕਾਫੀ ਸਮਾਂ ਲੱਗ ਗਿਆ ਸੀ, ਜਦਕਿ ਉਕਤ ਸੂਬਿਆਂ ਵਿੱਚ ਅਜਿਹੇ ਹੁਕਮ ਕੁਝ ਹੀ ਦਿਨਾਂ ਵਿੱਚ ਜਾਰੀ ਕਰ ਦਿੱਤੇ ਗਏ ਹਨ। ਦਰਅਸਲ, ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਸੀ।

ਉਨ੍ਹਾਂ ਕਿਹਾ ਸੀ ਕਿ ਚੋਣਾਂ ਜਿੱਤਣ ਲਈ ਕਾਂਗਰਸ ਨੇ ਕਿਸਾਨਾਂ ਦੀ ਪਿੱਠ ’ਤੇ ਵਾਰ ਕੀਤਾ ਹੈ। ਮਸਲਨ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਕਰਨਾਟਕ ਵਿੱਚ ਵੀ ਸਿਰਫ਼ ਕੁਝ ਸੌ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement