
ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਇਕ ਚਿੱਠੀ ਭੇਜੀ ਹੈ
ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਨੂੰ ਇਕ ਚਿੱਠੀ ਭੇਜੀ ਹੈ, ਜਿਸ 'ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਚਿੱਠੀ 'ਚ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ 29 ਦਸੰਬਰ ਨੂੰ ਸਵੇਰੇ 11 ਵਜੇ ਗੱਲਬਾਤ ਦੀ ਤਜਵੀਜ਼ ਭੇਜੀ ਗਈ ਸੀ ਤੇ ਹੁਣ ਇਹ ਤਾਰੀਕ ਬਦਲ ਕੇ 30 ਦਸੰਬਰ ਕਰ ਦਿੱਤੀ ਗਈ ਹੈ।