ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ
Published : Dec 28, 2021, 9:28 pm IST
Updated : Dec 28, 2021, 9:43 pm IST
SHARE ARTICLE
Arvind Kejriwal wrote letter to Prime Minister Narendra Modi
Arvind Kejriwal wrote letter to Prime Minister Narendra Modi

ਅਰਵਿੰਦ ਕੇਜਰੀਵਾਲ ਨੇ NEET PG ਕਾਊਂਸਲਿੰਗ 'ਚ ਦੇਰੀ ਤੋਂ ਨਾਰਾਜ਼ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ NEET PG ਕਾਊਂਸਲਿੰਗ 'ਚ ਦੇਰੀ ਤੋਂ ਨਾਰਾਜ਼ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਪੁਲਿਸ ਵੱਲੋਂ ਰੈਜ਼ੀਡੈਂਟ ਡਾਕਟਰਾਂ ਨਾਲ ਕੀਤੀ ਕੁੱਟਮਾਰ ਦੀ ਆਲੋਚਨਾ ਕੀਤੀ ਅਤੇ ਇਸ ਮਸਲੇ ਦੇ ਜਲਦੀ ਹੱਲ ਦੀ ਮੰਗ ਕੀਤੀ। ਸੋਮਵਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਰੈਜ਼ੀਡੈਂਟ ਡਾਕਟਰਾਂ ਅਤੇ ਦਿੱਲੀ ਪੁਲਸ ਵਿਚਾਲੇ ਝੜਪ ਹੋਈ ਸੀ, ਇਸ ਦੌਰਾਨ ਰੈਜ਼ੀਡੈਂਟ ਡਾਕਟਰ ਰੋਸ ਮਾਰਚ ਕੱਢ ਰਹੇ ਸਨ।

Arvind KejriwalArvind Kejriwal

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ, ''ਇਕ ਪਾਸੇ ਜਿੱਥੇ ਓਮੀਕਰੋਨ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਦੂਜੇ ਪਾਸੇ ਦਿੱਲੀ ਦੇ ਕੇਂਦਰ ਸ਼ਾਸਤ ਹਸਪਤਾਲਾਂ ਦੇ ਡਾਕਟਰ ਹੜਤਾਲ 'ਤੇ ਹਨ। ਏਮਜ਼, ਸਫਦਰਜੰਗ, ਰਾਮ ਮਨੋਹਰ ਲੋਹੀਆ ਵਰਗੇ ਕਈ ਵੱਡੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰ NEET-PG ਕਾਊਂਸਲਿੰਗ ਦੇ ਲਗਾਤਾਰ ਮੁਲਤਵੀ ਹੋਣ ਕਾਰਨ ਪਿਛਲੇ ਇਕ ਮਹੀਨੇ ਤੋਂ ਹੜਤਾਲ 'ਤੇ ਹਨ”।

Arvind Kejriwal wrote letter to Prime Minister Narendra Modi
Arvind Kejriwal wrote letter to Prime Minister Narendra Modi

ਉਹਨਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇੰਨੇ ਸੰਘਰਸ਼ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਇਹਨਾਂ ਰੈਜ਼ੀਡੈਂਟ ਡਾਕਟਰਾਂ ਦੀ ਮੰਗ ਨਹੀਂ ਸੁਣੀ। ਇਸ ਤੋਂ ਵੀ ਦੁੱਖ ਦੀ ਗੱਲ ਇਹ ਹੈ ਕਿ ਜਦੋਂ ਇਹ ਡਾਕਟਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਤਾਂ ਪੁਲਿਸ ਨੇ ਉਹਨਾਂ ਦੀ ਕੁੱਟਮਾਰ ਕੀਤੀ ਅਤੇ ਉਹਨਾਂ ਨਾਲ ਦੁਰਵਿਵਹਾਰ ਕੀਤਾ। 

Narendra ModiNarendra Modi

ਸੀਐਮ ਨੇ ਲਿਖਿਆ, “ਪ੍ਰਧਾਨ ਮੰਤਰੀ ਜੀ, ਇਹ ਉਹੀ ਡਾਕਟਰ ਹਨ, ਜਿਨ੍ਹਾਂ ਨੇ ਪਿਛਲੇ ਡੇਢ ਸਾਲ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਕੋਰੋਨਾ ਮਰੀਜ਼ਾਂ ਦੀ ਸੇਵਾ ਕੀਤੀ। ਮਹਾਂਮਾਰੀ ਦੌਰਾਨ ਕਈ ਡਾਕਟਰਾਂ ਨੇ ਆਪਣੀ ਜਾਨ ਗਵਾਈ ਪਰ ਫਿਰ ਵੀ ਉਹ ਆਪਣੀ ਡਿਊਟੀ ਤੋਂ ਪਿੱਛੇ ਨਹੀਂ ਹਟੇ”। ਉਹਨਾਂ ਅੱਗੇ ਲਿਖਿਆ, “NEET-PG ਕਾਊਂਸਲਿੰਗ ਵਿਚ ਦੇਰੀ ਨਾ ਸਿਰਫ ਇਹਨਾਂ ਡਾਕਟਰਾਂ ਦੇ ਭਵਿੱਖ ਨੂੰ ਪ੍ਰਭਾਵਤ ਕਰਦੀ ਹੈ, ਬਲਕਿ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਦਾ ਕਾਰਨ ਵੀ ਬਣਦੀ ਹੈ। ਮੇਰੀ ਅਪੀਲ ਹੈ ਕਿ ਸਰਕਾਰ ਨੂੰ ਜਲਦੀ ਤੋਂ ਜਲਦੀ NEET-PG ਦੀ ਕਾਊਂਸਲਿੰਗ ਕਰਵਾਉਣੀ ਚਾਹੀਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement