
ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ 24 ਦਸੰਬਰ ਨੂੰ ਦਿੱਲੀ ਵਿਚ "ਭਾਰਤ ਜੋੜੋ ਯਾਤਰਾ" ਦੀ ਸੁਰੱਖਿਆ ਵਿਚ ਕੁਤਾਹੀ ਹੋਈ ਸੀ
ਨਵੀਂ ਦਿੱਲੀ: ਕਾਂਗਰਸ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ 24 ਦਸੰਬਰ ਨੂੰ ਦਿੱਲੀ ਵਿਚ "ਭਾਰਤ ਜੋੜੋ ਯਾਤਰਾ" ਦੀ ਸੁਰੱਖਿਆ ਵਿਚ ਕੁਤਾਹੀ ਹੋਈ ਸੀ ਅਤੇ ਪੁਲਿਸ ਰਾਹੁਲ ਗਾਂਧੀ ਦੇ ਆਲੇ ਦੁਆਲੇ ਭੀੜ ਨੂੰ ਕੰਟਰੋਲ ਕਰਨ ਅਤੇ ਘੇਰਾ ਬਣਾਉਣ ਵਿਚ ਨਾਕਾਮ ਰਹੀ, ਹਾਲਾਂਕਿ ਉਹਨਾਂ ਕੋਲ "ਜ਼ੈੱਡ ਪਲੱਸ" ਸ਼੍ਰੇਣੀ ਦੀ ਸੁਰੱਖਿਆ ਹੈ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਮਾਂ ਦੀ ਵਿਗੜੀ ਸਿਹਤ, ਅਹਿਮਦਾਬਾਦ ਦੇ ਹਸਪਤਾਲ 'ਚ ਭਰਤੀ
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰ ਵਿਚ ਅਪੀਲ ਵੀ ਕੀਤੀ ਹੈ ਕਿ ਭਵਿੱਖ ਲਈ ਰਾਹੁਲ ਗਾਂਧੀ ਅਤੇ ਪੰਜਾਬ ਤੇ ਜੰਮੂ-ਕਸ਼ਮੀਰ ਵਰਗੇ "ਸੰਵੇਦਨਸ਼ੀਲ ਸੂਬਿਆਂ" ਵਿਚ ਯਾਤਰਾ ਲਈ ਹੋਰ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਦੇ ਹਾਲਾਤ ਅਜਿਹੇ ਬਣ ਗਏ ਸਨ ਕਿ ਕਾਂਗਰਸ ਵਰਕਰਾਂ ਅਤੇ ‘ਭਾਰਤ ਯਾਤਰੀਆਂ’ ਨੂੰ ਰਾਹੁਲ ਗਾਂਧੀ ਦੇ ਦੁਆਲੇ ਘਿਰਾਓ ਕਰਨਾ ਪਿਆ ਸੀ।
ਇਹ ਵੀ ਪੜ੍ਹੋ: ਦੱਖਣੀ ਨਾਈਜੀਰੀਆ 'ਚ 'ਸਟ੍ਰੀਟ ਪਾਰਟੀ' 'ਚ ਸ਼ਾਮਲ ਹੋਏ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 36 ਨੂੰ ਦਰੜਿਆ
ਉਹਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਕੁਝ ਹੋਰ ਕਾਂਗਰਸੀ ਆਗੂਆਂ ਦੀ ਬੀਤੇ ਸਮੇਂ ਵਿਚ ਹੋਈ ਹੱਤਿਆ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਰਕਾਰ ਨੂੰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਕਾਂਗਰਸੀ ਆਗੂਆਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਖੁਦ ਨੂੰ ਸੀਬੀਆਈ ਇੰਸਪੈਕਟਰ ਦੱਸ ਕੇ ਲੜਕੀ ਤੋਂ ਠੱਗੇ 25 ਲੱਖ
7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ "ਭਾਰਤ ਜੋੜੋ ਯਾਤਰਾ" ਹੁਣ ਤੱਕ ਤਾਮਿਲਨਾਡੂ, ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ ਤੋਂ ਹੁੰਦੀ ਹੋਈ ਦਿੱਲੀ ਵਿਚ ਰੁਕੀ ਹੋਈ ਹੈ। ਜਨਵਰੀ ਦੇ ਸ਼ੁਰੂ ਵਿਚ ਯਾਤਰਾ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਰਸਤੇ ਜੰਮੂ-ਕਸ਼ਮੀਰ ਜਾਵੇਗੀ।