ਸਿੱਖ ਨੌਜਵਾਨ 'ਤੇ ਧਰਮ ਪਰਿਵਰਤਨ ਲਈ ਦਬਾਅ ਪਾਉਣ ਵਾਲੇ ਚਾਰ ਵਿਅਕਤੀਆਂ ਖਿਲਾਫ ਐਫ.ਆਈ.ਆਰ
Published : Dec 28, 2022, 4:14 pm IST
Updated : Dec 28, 2022, 4:36 pm IST
SHARE ARTICLE
Representative Image
Representative Image

ਸਿੱਖ ਨੌਜਵਾਨ ਨਾਲ ਕੁੱਟਮਾਰ ਕੀਤੀ ਅਤੇ ਕੇਸ ਵੀ ਕੱਟ ਦਿੱਤੇ 

 

ਬਿਜਨੌਰ - ਜ਼ਿਲ੍ਹੇ ਦੀ ਬਾਦਸ਼ਾਹਪੁਰ ਪੁਲਿਸ ਨੇ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ, ਜ਼ਬਰਦਸਤੀ ਉਸ ਦੇ ਕੇਸ ਕੱਟਣ ਅਤੇ ਈਸਾਈ ਧਰਮ ਅਪਣਾਉਣ ਲਈ ਦਬਾਅ ਪਾਉਣ ਦੇ ਦੋਸ਼ ਵਿਚ ਚਾਰ ਵਿਅਕਤੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਹੈ। 

ਪੁਲਿਸ ਅਨੁਸਾਰ ਪਿੰਡ ਚੰਪਤਪੁਰ ਵਾਸੀ ਸਿੱਖ ਭਾਈਚਾਰੇ ਦੇ ਮਹਿੰਦਰ ਸਿੰਘ ਨੇ ਥਾਣਾ ਸਦਰ ਵਿੱਚ ਦਿੱਤੀ ਦਰਖਾਸਤ ਵਿੱਚ ਦੋਸ਼ ਲਾਇਆ ਹੈ ਕਿ ਇਸੇ ਪਿੰਡ ਦੇ ਬਲਵੀਰ, ਮੰਗਲ ਸਿੰਘ, ਛਿੰਦਰ ਅਤੇ ਅਮਰੀਕ ਨੇ ਉਸ ਦੇ ਲੜਕੇ ਗੁਰਪ੍ਰੀਤ ਦੀ ਕੁੱਟਮਾਰ ਕਰਕੇ ਉਸ ਦੇ ਵਾਲ ਕੱਟੇ, ਅਤੇ ਉਸ ਨੂੰ ਈਸਾਈ ਧਰਮ ਸਵੀਕਾਰ ਕਰਨ ਲਈ ਮਜਬੂਰ ਕੀਤਾ।

ਐਸ.ਐਚ.ਓ. ਅਨੁਜ ਤੋਮਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਦੀ ਧਾਰਾ 295ਏ, 323, 352, 504 ਅਤੇ 506 ਤਹਿਤ ਐਫ਼.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement