
ਮਾਂ- ਧੀ ਦੇ ਕੋਰੋਨਾ ਦੇ ਨਮੂਨੇ ਅਗਲੀ ਜਾਂਚ ਲਈ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ
ਨਵੀਂ ਦਿੱਲੀ : ਤਾਮਿਲਨਾਡੂ ਦੇ ਮਦੁਰੈ ਵਿੱਚ ਮਾਂ ਅਤੇ 6 ਸਾਲ ਦੀ ਬੇਟੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਹ ਲੋਕ ਚੀਨ ਤੋਂ ਸ਼੍ਰੀਲੰਕਾ ਦੇ ਰਸਤੇ ਮਦੁਰੈ ਪਹੁੰਚੇ ਸਨ। ਕੋਵਿਡ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਮਾਂ-ਧੀ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ, ਨਾਲ ਹੀ ਉਨ੍ਹਾਂ ਦੇ ਕੋਰੋਨਾ ਦੇ ਨਮੂਨੇ ਅਗਲੀ ਜਾਂਚ ਲਈ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ। ਇਹ ਜਾਣਕਾਰੀ ਮਦੁਰੈ ਦੇ ਕੁਲੈਕਟਰ ਨੇ ਦਿੱਤੀ ਹੈ।
ਚੀਨ ਅਤੇ ਜਾਪਾਨ ਸਮੇਤ ਕਈ ਦੇਸ਼ਾਂ 'ਚ ਕੋਰੋਨਾ ਇਨਫੈਕਸ਼ਨ ਦੀ ਰਫਤਾਰ 'ਤੇ ਕੋਈ ਬ੍ਰੇਕ ਨਹੀਂ ਲੱਗ ਰਹੀ ਹੈ। ਭਾਰਤ ਸਰਕਾਰ ਵੀ ਦੂਜੇ ਦੇਸ਼ਾਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਚੌਕਸ ਹੈ। ਕੇਂਦਰ ਸਰਕਾਰ ਕੋਰੋਨਾ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਅੱਜ ਦੇਸ਼ ਭਰ ਦੇ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਗਈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।