
ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਦੀ ਉਮਰ 100 ਸਾਲ ਤੋਂ ਵੱਧ ਹੈ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐੱਨ ਮਹਿਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਦੀ ਉਮਰ 100 ਸਾਲ ਤੋਂ ਵੱਧ ਹੈ। ਇਸ ਸਾਲ ਜੂਨ 'ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ ਮਨਾਇਆ। ਫਿਰ ਪ੍ਰਧਾਨ ਮੰਤਰੀ ਨੇ ਅਸ਼ੀਰਵਾਦ ਲਿਆ। ਉਨ੍ਹਾਂ ਨੂੰ ਕੀ ਪਰੇਸ਼ਾਨੀ ਹੈ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।