Guna Bus Accident News: ਡੰਪਰ ਨਾਲ ਟਕਰਾਉਣ ਕਾਰਨ ਬੱਸ ਨੂੰ ਅੱਗ ਲੱਗੀ , ਜ਼ਿੰਦਾ ਸੜੇ 12 ਲੋਕ, ਕਈ ਜ਼ਖ਼ਮੀ

By : GAGANDEEP

Published : Dec 28, 2023, 7:59 am IST
Updated : Dec 28, 2023, 8:29 am IST
SHARE ARTICLE
Guna Bus Accident News in punjabi
Guna Bus Accident News in punjabi

Guna Bus Accident News: ਬੱਸ ਦਾ ਫਿਟਨੈਸ ਸਰਟੀਫਿਕੇਟ 17 ਜਨਵਰੀ 2022 ਤੱਕ, ਜਦੋਂ ਕਿ ਬੀਮਾ 30 ਅਪ੍ਰੈਲ 2021 ਨੂੰ ਖਤਮ ਹੋ ਗਿਆ ਸੀ।

Guna Bus Accident News in punjabi : ਇੱਕ ਪਾਸੇ ਜਿੱਥੇ ਲੋਕ ਨਵੇਂ ਸਾਲ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਗੁਨਾ ਵਿਚ ਵਾਪਰੇ ਸੜਕ ਹਾਦਸੇ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿ ਬੀਤੀ ਰਾਤ ਗੁਨਾ ਤੋਂ ਹਾਰੂਨ ਜਾ ਰਹੀ ਬੱਸ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ 'ਤੇ ਕਾਬੂ ਪਾਉਣ ਤੋਂ ਪਹਿਲਾਂ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦਕਿ 15 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਸੂਬੇ ਦੇ ਸੀਐਮ ਮੋਹਨ ਯਾਦਵ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਠੰਢ ਨੇ ਠਾਰੇ ਲੋਕ, ਰੈੱਡ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ

ਦੱਸ ਦੇਈਏ ਕਿ ਬੱਸ ਗੁਨਾ ਤੋਂ ਹਾਰੂਨ ਵੱਲ ਜਾ ਰਹੀ ਸੀ। ਇਸ ਦੌਰਾਨ ਡੰਪਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਿਆ। ਟੱਕਰ ਹੁੰਦੇ ਹੀ ਬੱਸ ਪਲਟ ਗਈ ਅਤੇ ਅੱਗ ਲੱਗ ਗਈ। ਅੱਗ ਲੱਗਦਿਆਂ ਹੀ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਅੱਗ ਨੇ ਸਵਾਰੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜ਼ਿਆਦਾਤਰ ਸਵਾਰੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਆਪਣਾ ਬਚਾਅ ਕੀਤਾ ਅਤੇ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ ਪਰ ਹਾਦਸੇ ਕਾਰਨ 12 ਲੋਕ ਜ਼ਿੰਦਾ ਸੜ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ ਜਦਕਿ 15 ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : Food Recipes: ਮੂੰਗਫਲੀ ਦੇ ਪਕੌੜੇ 

ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਬੱਸ ਦਾ ਫਿਟਨੈਸ ਸਰਟੀਫਿਕੇਟ 17 ਜਨਵਰੀ 2022 ਤੱਕ ਹੀ ਸੀ। ਜਦੋਂ ਕਿ ਬੀਮਾ 30 ਅਪ੍ਰੈਲ 2021 ਨੂੰ ਖਤਮ ਹੋ ਗਿਆ ਸੀ। ਅਜਿਹੇ 'ਚ ਬੱਸ ਕਿਸ ਪਰਮਿਟ 'ਤੇ ਚੱਲ ਰਹੀ ਸੀ ਜਦੋਂ ਉਸ ਕੋਲ ਬੀਮਾ ਜਾਂ ਫਿਟਨੈੱਸ ਨਹੀਂ ਸੀ? ਇਸ ਤੋਂ ਇਲਾਵਾ ਸੂਤਰਾਂ ਦੀ ਮੰਨੀਏ ਤਾਂ ਕਿਹਾ ਜਾ ਰਿਹਾ ਹੈ ਕਿ ਇਹ ਗੁਨਾ ਦੇ ਕਿਸੇ ਭਾਜਪਾ ਨੇਤਾ ਦੀ ਬੱਸ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart fromGuna Bus Accident News in punjabi , stay tuned to Rozana Spokesman)

 

Tags: spokesmantv

Location: India, Madhya Pradesh, Guna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement