Kerala Accident News: 13 ਲੋਕ ਹੋਏ ਜ਼ਖ਼ਮੀ
ਕੇਰਲ ਦੇ ਕੰਨੂਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਕੰਕਰੀਟ ਮਿਕਸਰ ਲਿਜਾ ਰਹੇ ਇੱਕ ਟਰੱਕ ਦੇ ਪਲਟਣ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ 30 ਸਾਲਾ ਬਿਸਵਜੀਤ ਦਾਸ ਅਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ 35 ਸਾਲਾ ਕ੍ਰਿਸ਼ਨਾ ਵਜੋਂ ਹੋਈ ਹੈ।
ਸਾਰੇ ਮਜ਼ਦੂਰ ਕੁਨਾਥੁਰ ਇਲਾਕੇ ਦੇ ਇੱਕ ਘਰ ਵਿੱਚ ਕੰਕਰੀਟ ਦਾ ਕੰਮ ਪੂਰਾ ਕਰਨ ਤੋਂ ਬਾਅਦ ਟਰੱਕ ਰਾਹੀਂ ਵਾਪਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮੁਥਾਰੀਕੁਲਮ ਪਹਾੜੀ ਤੋਂ ਉਤਰਦੇ ਸਮੇਂ ਡਰਾਈਵਰ ਨੇ ਟਰੱਕ ਤੋਂ ਕੰਟਰੋਲ ਗੁਆ ਦਿੱਤਾ। ਟਰੱਕ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਅਤੇ ਪਲਟ ਗਿਆ।
