
ਚੀਨ ਵਿਚ ਤਬਾਹੀ ਮਚਾਉਣ ਤੋਂ ਬਾਅਦ ਭਾਰਤ ਵਿਚ ਦਸਤਕ ਦੇ ਚੁੱਕਿਆ ਕੋਰੋਨਾ ਵਾਇਰਸ ਹੁਣ ਹਰਿਆਣ ਦੇ ਲੋਕਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਰਿਹਾ ਹੈ।
ਪੰਚਕੁਲਾ: ਚੀਨ ਵਿਚ ਤਬਾਹੀ ਮਚਾਉਣ ਤੋਂ ਬਾਅਦ ਭਾਰਤ ਵਿਚ ਦਸਤਕ ਦੇ ਚੁੱਕਿਆ ਕੋਰੋਨਾ ਵਾਇਰਸ ਹੁਣ ਹਰਿਆਣ ਦੇ ਲੋਕਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਰਿਹਾ ਹੈ। ਹਰਿਆਣਾ ਵਿਚ ਕੋਰੋਨਾ ਵਾਇਰਸ ਦੇ 5 ਸ਼ੱਕੀ ਮਾਮਲੇ ਮਿਲਣ ਨਾਲ ਸਿਹਤ ਵਿਭਾਗ ਵਿਚ ਹੜਕੰਪ ਮਚਿਆ ਹੋਇਆ ਹੈ। ਇਹਨਾਂ ਪੰਜ ਮਾਮਲਿਆਂ ਵਿਚੋਂ 2 ਗੁਰੂਗ੍ਰਾਮ, 1 ਫਰੀਦਾਬਾਦ, 1 ਨੂੰਹ ਅਤੇ 1 ਪਾਣੀਪਤ ਤੋਂ ਸਾਹਮਣੇ ਆਇਆ ਹੈ।
Photo
ਹਰਿਆਣਾ ਦੇ ਸਿਹਤ ਡਾਇਰੈਕਟਰ ਜਨਰਲ ਡਾਕਟਰ ਸੂਰਜ ਕੰਬੋਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹਰਿਆਣਾ ਸਿਹਤ ਵਿਭਾਗ ਵੱਲੋਂ ਵੀ ਚੀਨ ਤੋਂ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਜਾਰੀ ਹੈ।
Photo
ਉਹਨਾਂ ਨੂੰ ਨਿਗਰਾਨੀ ਵਿਚ ਰੱਖਣ ਅਤੇ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਸਾਰੇ ਜ਼ਿਲ੍ਹਿਆਂ ਵਿਚ ਰੈਪਿਡ ਰਿਸਪਾਂਸ ਟੀਮ ਬਣਾਈ ਗਈ ਹੈ। ਜੋ ਤੁਰੰਤ ਇਹਨਾਂ ਦੇ ਸੰਪਰਕ ਵਿਚ ਆ ਕੇ ਇਹਨਾਂ ਦੀ ਨਿਗਰਾਨੀ ਕਰਨਗੇ।
Photo
ਦੱਸ ਦਈਏ ਕਿ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲ ਹੈ। ਇਸ ਵਾਇਰਸ ਦੇ ਲੱਛਣ ਨਿਮੋਨੀਆ ਦੀ ਤਰ੍ਹਾਂ ਹਨ। ਦਰਅਸਲ ਇਹ ਵਾਇਰਸ ਜਾਨਵਰਾਂ ਵਿਚ ਵੀ ਪਾਇਆ ਜਾਂਦਾ ਹੈ ਕਿਉਂਕਿ ਚੀਨ ਵਿਚ ਸਮੁੰਦਰੀ ਜੀਵਾਂ ਨੂੰ ਵੱਡੇ ਪੱਧਰ ‘ਤੇ ਖਾਧਾ ਜਾਂਦਾ ਹੈ। ਇਸੇ ਕਾਰਨ ਇਹ ਵਾਇਰਸ ਸਭ ਤੋਂ ਪਹਿਲਾਂ ਚੀਨ ਦੇ ਸਮੁੰਦਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫੈਲਿਆ ਹੈ।
Photo
ਕੋਰੋਨਾ ਵਾਇਰਸ ਦੇ ਲੱਛਣ
ਬੁਖ਼ਾਰ ਹੋਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਸਰਦੀ-ਜ਼ੁਕਾਮ, ਖਾਂਸੀ ਹੋਣਾ, ਸਿਰ-ਦਰਦ ਅਤੇ ਸਰੀਰ ਦੇ ਅੰਗਾਂ ਦਾ ਸੁੰਨ ਪੈ ਜਾਣਾ। ਦੱਸ ਦਈਏ ਕਿ ਕੋਰੋਨਾ ਵਾਇਰਸ ਵਿਚ ਕਿਸੇ ਵੀ ਕਿਸਮ ਦੀ ਕੋਈ ਐਂਟੀਬਾਇਓਟਿਕ ਕੰਮ ਨਹੀਂ ਕਰ ਰਹੀ ਹੈ।
Photo
ਕੋਰੋਨਾ ਵਾਇਰਸ ਤੋਂ ਬਚਾਅ
ਇਸ ਦਾ ਬਚਾਅ ਬਿਮਾਰ ਲੋਕਾਂ ਤੋਂ ਦੂਰ ਰਹਿ ਕੇ ਕੀਤਾ ਜਾ ਸਕਦਾ ਹੈ। ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਜਾਂ ਸੈਨਟਾਇਜ਼ਰ ਨਾਲ ਸਾਫ਼ ਕਰੋ। ਖੰਘ ਅਤੇ ਛਿੱਕ ਆਉਣ ਵੇਲੇ, ਆਪਣੀ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ।
Photo
ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪਰਹੇਜ਼ ਕਰੋ। ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਅਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ. ਜਾਨਵਰਾਂ ਦੇ ਸੰਪਰਕ ਵਿਚ ਘੱਟ ਆਓ।