
ਚੀਨ ਦੇ ਵੁਹਾਨ ਵਿਚ ਫੈਲੇ ਕੋਰੋਨਾ ਵਾਇਰਸ ਦਾ ਪ੍ਰਭਾਵ ਹੌਲੀ-ਹੌਲੀ ਪੂਰੀ ਦੁਨੀਆ ਵਿਚ ਦੇਖਿਆ ਜਾ ਰਿਹਾ ਹੈ।
ਨਵੀਂ ਦਿੱਲੀ: ਚੀਨ ਦੇ ਵੁਹਾਨ ਵਿਚ ਫੈਲੇ ਕੋਰੋਨਾ ਵਾਇਰਸ ਦਾ ਪ੍ਰਭਾਵ ਹੌਲੀ-ਹੌਲੀ ਪੂਰੀ ਦੁਨੀਆ ਵਿਚ ਦੇਖਿਆ ਜਾ ਰਿਹਾ ਹੈ। ਹਰ ਦੇਸ਼ ਇਸ ਵਾਇਰਸ ਤੋਂ ਨਿਪਟਣ ਲਈ ਅਪਣੇ ਹਵਾਈ ਅੱਡਿਆਂ ਤੋਂ ਲੈ ਕੇ ਹਸਪਤਾਲਾਂ ਵਿਚ ਕਈ ਤਰ੍ਹਾਂ ਦੇ ਪ੍ਰਬੰਧ ਅਤੇ ਜਾਂਚ ਲਈ ਵਿਵਸਥਾ ਕਰ ਰਿਹਾ ਹੈ। ਉੱਥੇ ਹੀ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਵੀ ਅਪਣੀ ਪੂਰੀ ਤਿਆਰੀ ਕਰ ਲਈ ਹੈ।
Photo
ਕੇਂਦਰੀ ਸਿਹਤ ਮੰਤਰਾਲੇ ਨੇ ਚੀਨ ਵਿਚ ਕੋਰੋਨਾ ਵਾਇਰਸ ਦੇ ਹਮਲੇ ਦੇ ਮੱਦੇਨਜ਼ਰ ਭਾਰਤ ਆਉਣ ਵਾਲੇ ਯਾਤਰੀਆਂ ਦੀ ਸਿਹਤ ਜਾਂਚ ਲਈ ਦੇਸ਼ ਦੇ 21 ਹਵਾਈ ਅੱਡਿਆਂ ‘ਤੇ ‘ਥਰਮਲ ਜਾਂਚ’ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਚੀਨ ਦੀ ਯਾਤਰਾ ਕਰਨ ਤੋਂ ਬਚਣ ਦਾ ਆਦੇਸ਼ ਵੀ ਜਾਰੀ ਕੀਤਾ ਹੈ।
Photo
ਸਿਹਤ ਮੰਤਰਾਲੇ ਵਿਚ ਵਿਸ਼ੇਸ਼ ਸਕੱਤਰ ਸੰਜੀਵ ਕੁਮਾਰ ਨੇ ਅੱਜ ਹੀ ਸਾਰੇ ਸੂਬਿਆਂ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਇਕ ਬੈਠਕ ਕੀਤੀ। ਇਸ ਵਿਚ ਉਹਨਾਂ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਕੀਤੇ ਗਏ ਉਪਾਅ ਦੀ ਸਮੀਖਿਆ ਕੀਤੀ।
Photo
ਮੰਤਰਾਲੇ ਨੇ ਬੁੱਧਵਾਰ ਨੂੰ 21 ਹਵਾਈ ਅੱਡਿਆਂ ਦੀ ਸੂਚੀ ਜਾਰੀ ਕਰਦੇ ਹੋਏ ਦੱਸਿਆ ਕਿ ਚੀਨ ਨੇ ਸਿੱਧੀ ਹਵਾਈ ਸੇਵਾ ਵਾਲੇ ਭਾਰਤੀ ਹਵਾਈ ਅੱਡਿਆਂ ਤੋਂ ਇਲਾਵਾ ਉਹਨਾਂ ਹਵਾਈ ਅੱਡਿਆਂ ਨੂੰ ਵੀ ਥਰਮਲ ਜਾਂਚ ਦੇ ਘੇਰੇ ਵਿਲ ਲਿਆਂਦਾ ਗਿਆ ਹੈ ਜੋ ਚੀਨ ਨਾਲ ਕਨੈਕਟਿੰਗ ਉਡਾਨ ਸੇਵਾ ਨਾਲ ਜੁੜੇ ਹਨ।
Photo
ਇਹਨਾਂ ਵਿਚ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਤੋਂ ਇਲਾਵਾ ਹੈਦਰਾਬਾਦ, ਕੋਚੀਨ, ਅਹਿਮਦਾਬਾਦ, ਅੰਮ੍ਰਿਤਸਰ, ਕੋਇੰਬਟੂਰ, ਗੁਵਾਹਟੀ, ਗਯਾ, ਬਾਗਡੋਗਰਾ, ਜੈਪੁਰ, ਲਖਨਊ, ਤਿਰੂਵਨੰਤਪੁਰਮ, ਤਿਰੂਚੀ, ਵਾਰਾਣਸੀ, ਵਿਜਾਗ, ਭੁਵਨੇਸ਼ਵਰ ਅਤੇ ਗੋਆ ਸ਼ਾਮਲ ਹਨ। ਦੱਸ ਦਈਏ ਕਿ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲ ਰਿਹਾ ਹੈ।
Photo
ਇਸ ਵਾਇਰਸ ਦੇ ਲੱਛਣ ਨਿਮੋਨੀਆ ਦੀ ਤਰ੍ਹਾਂ ਹਨ। ਦਰਅਸਲ ਇਹ ਵਾਇਰਸ ਜਾਨਵਰਾਂ ਵਿਚ ਵੀ ਪਾਇਆ ਜਾਂਦਾ ਹੈ ਕਿਉਂਕਿ ਚੀਨ ਵਿਚ ਸਮੁੰਦਰੀ ਜੀਵਾਂ ਨੂੰ ਵੱਡੇ ਪੱਧਰ ‘ਤੇ ਖਾਧਾ ਜਾਂਦਾ ਹੈ। ਇਸੇ ਕਾਰਨ ਇਹ ਵਾਇਰਸ ਸਭ ਤੋਂ ਪਹਿਲਾਂ ਚੀਨ ਦੇ ਸਮੁੰਦਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫੈਲਿਆ ਹੈ।
Photo
ਕੋਰੋਨਾ ਵਾਇਰਸ ਦੇ ਲੱਛਣ
ਬੁਖ਼ਾਰ ਹੋਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਸਰਦੀ-ਜ਼ੁਕਾਮ, ਖਾਂਸੀ ਹੋਣਾ, ਸਿਰ-ਦਰਦ ਅਤੇ ਸਰੀਰ ਦੇ ਅੰਗਾਂ ਦਾ ਸੁੰਨ ਪੈ ਜਾਣਾ। ਦੱਸ ਦਈਏ ਕਿ ਕੋਰੋਨਾ ਵਾਇਰਸ ਵਿਚ ਕਿਸੇ ਵੀ ਕਿਸਮ ਦੀ ਕੋਈ ਐਂਟੀਬਾਇਓਟਿਕ ਕੰਮ ਨਹੀਂ ਕਰ ਰਹੀ ਹੈ।
Photo
ਕੋਰੋਨਾ ਵਾਇਰਸ ਤੋਂ ਬਚਾਅ
ਇਸ ਦਾ ਬਚਾਅ ਬਿਮਾਰ ਲੋਕਾਂ ਤੋਂ ਦੂਰ ਰਹਿ ਕੇ ਕੀਤਾ ਜਾ ਸਕਦਾ ਹੈ। ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਜਾਂ ਸੈਨਟਾਇਜ਼ਰ ਨਾਲ ਸਾਫ਼ ਕਰੋ। ਖੰਘ ਅਤੇ ਛਿੱਕ ਆਉਣ ਵੇਲੇ, ਆਪਣੀ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ।
Photo
ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪਰਹੇਜ਼ ਕਰੋ। ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਅਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ. ਜਾਨਵਰਾਂ ਦੇ ਸੰਪਰਕ ਵਿਚ ਘੱਟ ਆਓ।