ਯੋਗੀ ਸਰਕਾਰ ਦਾ ਨਵਾਂ ਫ਼ਰਮਾਨ, ਪੁਲਿਸ ਮੁਲਾਜ਼ਮਾਂ ਨੂੰ ਹਰ ਸਾਲ ਦੇਣਾ ਹੋਵੇਗਾ ਜਾਇਦਾਦ ਦਾ ਵੇਰਵਾ
Published : Jan 29, 2020, 12:19 pm IST
Updated : Jan 29, 2020, 12:19 pm IST
SHARE ARTICLE
File Photo
File Photo

ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਲੈ ਕੇ ਇਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ

ਲਖਨਊ : ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਲੈ ਕੇ ਇਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ, ਜਿਸ ਦੇ ਤਹਿਤ ਹੁਣ ਪੁਲਿਸ ਕਰਮਚਾਰੀਆਂ ਨੂੰ ਅਪਣੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ ਹੋਵੇਗਾ।

File PhotoFile Photo

ਹੁਣ ਤਕ ਸਿਰਫ਼ ਆਈਪੀਐਸ ਅਧਿਕਾਰੀ ਹੀ ਹਰ ਸਾਲ ਅਪਣੀ ਸੰਪਤੀ ਦਾ ਵੇਰਵਾ ਦਿੰਦੇ ਸਨ ਜਦਕਿ ਪੀਪੀਐਸ ਅਧਿਕਾਰੀ ਹਰ 5 ਸਾਲ ਬਾਅਦ ਅਪਣੀ ਜਾਇਦਾਦ ਦਾ ਵੇਰਵਾ ਦਿੰਦੇ ਸਨ ਪਰ ਹੁਣ ਯੋਗੀ ਸਰਕਾਰ ਦੇ ਨਵੇਂ ਆਦੇਸ਼ਾਂ ਮੁਤਾਬਕ ਪੁਲਿਸ ਕਰਮਚਾਰੀਆਂ ਨੂੰ ਵੀ ਖ਼ੁਦ, ਪਤਨੀ ਅਤੇ ਕਿਸੇ ਨਿਰਭਰ ਵਿਅਕਤੀ ਦੇ ਨਾਂਅ 'ਤੇ ਖ਼ਰੀਦੀ ਗਈ ਜਾਇਦਾਦ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ।

  Up Police
photo


ਸੂਬੇ ਦੇ ਡੀਜੀਪੀ ਓਪੀ ਸਿੰਘ ਨੇ ਸਰਕਾਰ ਨੂੰ ਇਸ ਸਬੰਧੀ ਤਜਵੀਜ਼ ਭੇਜੀ ਹੈ, ਜਿਸ ਦੇ ਤਹਿਤ ਆਈਪੀਐਸ, ਪੀਪੀਐਸ, ਗਜ਼ਟਿਡ, ਨਾਨ ਗਜ਼ਟਿਡ ਪੁਲਿਸ ਕਰਮਚਾਰੀ ਇਸ ਦੇ ਘੇਰੇ ਵਿਚ ਲਿਆਂਦੇ ਜਾਣਗੇ।

File PhotoFile Photo
ਤਜਵੀਜ਼ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਸਰਕਾਰੀ ਕਰਮਚਾਰੀਆਂ ਦੀ ਨਿਯੁਕਤੀ ਕਰਨ ਵਾਲੇ ਅਧਿਕਾਰੀ ਸਾਰੀ ਚਲ ਅਤੇ ਅਚਲ ਜਾਇਦਾਦ ਦਾ ਐਲਾਨ ਕਰਨਗੇ, ਜਿਸ ਦੇ ਉਹ ਮਾਲਕ ਹਨ। ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀਆਂ ਦੇ ਲਈ ਚਲ-ਅਚਲ ਸੰਪਤੀ ਦਾ ਵੇਰਵਾ ਹਰ ਕੈਲੰਡਰ ਦੀ ਸ਼ੁਰੂਆਤ ਦੀ 15 ਜਨਵਰੀ ਤੱਕ ਦੇਣਾ ਜ਼ਰੂਰੀ ਹੋਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement