ਪੰਜਾਬ ਦੇ ਕਿਸਾਨਾਂ ਲਈ ਆਈ ਮਾੜੀ ਖਬਰ, ਹੁਣ ਪੰਜਾਬ ਦੀ ਖੇਤੀ ਨੂੰ ਮੋਦੀ ਦੀ ਨੋਟਬੰਦੀ
Published : Jan 29, 2020, 2:19 pm IST
Updated : Jan 29, 2020, 2:19 pm IST
SHARE ARTICLE
Modi
Modi

ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗ਼ਲਤ

ਚੰਡੀਗੜ੍ਹ(ਸ.ਸ.ਸ): ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗ਼ਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਜਿਸ ਕਰ ਕੇ ਸਹਾਇਕ ਖੇਤੀਬਾੜੀ  ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ  ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਫਿਕੀ ਅਤੇ ਨਾਬਾਰਡ ਦੇ ਲਾਈਵਲੀਹੁੱਡ ਫ਼ੋਰਮ-2020 ਦੁਆਰਾ ਕਰਵਾਈ ਗਈ ਇਕ ਦਿਨਾ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

Tript Rajinder Singh BajwaTript Rajinder Singh Bajwa

ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਬਾਵਜੂਦ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਚਾਉਣ ਲਈ ਸਹਾਇਕ ਖੇਤੀਬਾੜੀ ਧੰਦਿਆਂ ਨੂੰ ਵਿਕਸਤ, ਮਜ਼ਬੂਤ ਅਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਮੰਤਰੀ ਨੇ ਸਹਾਇਕ ਖੇਤੀਬਾੜੀ ਦੀ ਸਫ਼ਲਤਾ ਲਈ ਅੰਤਰਰਾਸ਼ਟਰੀ ਓਪਨ ਮਾਰਕੀਟ ਦੀ ਲੋੜ 'ਤੇ ਜ਼ੋਰ ਦਿਤਾ।

ਕਿਸਾਨੀKissan

ਉਨ੍ਹਾਂ ਕਿਹਾ ਕਿ  ਕਿਸਾਨਾਂ ਨੂੰ ਬਿਨਾਂ ਕਿਸੇ ਰੋਕ ਦੇ ਇੰਟਰਨੈਸ਼ਨਲ ਮਾਰਕੀਟ ਵਿਚ ਅਪਣੇ ਉਤਪਾਦ ਵੇਚਣ ਦੀ ਖੁਲ੍ਹ ਦਿਤੀ ਜਾਣੀ ਚਾਹੀਦੀ ਹੈ। ਸ. ਬਾਜਵਾ ਨੇ ਅੱਗੇ ਕਿਹਾ ਕਿ ਸਹਾਇਕ ਖੇਤੀਬਾੜੀ ਸਬੰਧੀ ਨੀਤੀਆਂ ਤਿਆਰ ਕਰਨ ਸਮੇਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸਫ਼ਲਤਾ ਅਤੇ ਅਸਫ਼ਲਤਾ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਸਬੰਧਤ ਵਿਭਾਗਾਂ ਜਿਵੇਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਬਾਗਬਾਨੀ ਅਤੇ ਖੋਜ ਸੰਸਥਾਵਾਂ ਜਿਵੇਂ ਯੂਨੀਵਰਸਿਟੀਆਂ ਦੁਆਰਾ ਸਾਂਝੇ ਤੌਰ 'ਤੇ ਨੀਤੀਆਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਅਵਾਰਾ ਪਸੂਆਂ ਨੂੰ ਭਜਾਉਂਂਦਾ ਕਿਸਾਨKissan

ਉਨ੍ਹਾਂ ਕਿਹਾ ਸਹਾਇਕ ਖੇਤੀਬਾੜੀ ਧੰਦਿਆਂ ਦੀ ਸਫ਼ਲਤਾ ਲਈ ਉਤਪਾਦਨ ਲਾਗਤ ਬਹੁਤ ਮਹੱਤਵਪੂਰਨ ਹੈ ਜਿਸਨੂੰ ਨੀਤੀਆਂ ਤਿਆਰ ਕਰਨ ਅਤੇ ਲਾਗੂ ਕਰਨ ਸਮੇਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਰਸਾਇਣਕ ਖਾਦਾਂ ਦੀ ਜ਼ਿਆਦਾ ਵਰਤੋਂ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਕਾਰਨ ਪੰਜਾਬ ਦੀ ਧਰਤੀ ਬੰਜਰ ਹੁੰਦੀ ਜਾ ਰਹੀ ਹੈ।

Pm ModiPm Modi

ਇਸ ਨਾਲ ਕਿਸਾਨਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਇਸ ਲਈ ਪੰਜਾਬ ਨੂੰ ਬਰਸਾਤੀ ਪਾਣੀ ਨੂੰ ਜਮ੍ਹਾਂ ਕਰਨ ਲਈ ਤਕਨੀਕਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ।

modimodi

ਇਸ ਮੌਕੇ ਅਪਣੇ ਵਿਚਾਰ ਸਾਂਝੇ ਕਰਨ ਵਾਲੇ ਪਤਵੰਤਿਆਂ ਵਿੱਚ ਪਸ਼ੂ ਪਾਲਣ ਵਿਭਾਗ ਦੇ ਸੱਕਤਰ ਸ੍ਰੀ ਰਾਜ ਕਮਲ ਚੌਧਰੀ,  ਇੰਡੀਗ੍ਰਾਮ ਗਰੁੱਪ ਦੇ ਡਾਇਰੈਕਟਰ ਡਾ. ਦਿਨੇਸ਼ ਚੌਹਾਨ,  ਕਮਿਸ਼ਨਰ ਖੇਤੀਬਾੜੀ, ਪੰਜਾਬ  ਡਾ. ਬਲਵਿੰਦਰ ਸਿੰਘ ਸਿੱਧੂ,  ਨਾਬਾਰਡ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਜੇ ਪੀ ਐਸ ਬਿੰਦਰਾ ਅਤੇ ਫਿੱਕੀ ਦੇ ਰੀਜਨਲ ਹੈੱਡ ਸ੍ਰੀ ਜੀ.ਬੀ. ਸਿੰਘ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement