ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਵਾਂਗੇ- ਰਾਸ਼ਟਰਪਤੀ
Published : Jan 29, 2021, 12:55 pm IST
Updated : Jan 29, 2021, 12:55 pm IST
SHARE ARTICLE
Ram Nath Kovind
Ram Nath Kovind

ਬਜਟ ਇਜਲਾਸ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੀਤਾ ਐਲ਼ਾਨ

ਨਵੀਂ ਦਿੱਲੀ: ਬਜਟ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਭਾਰਤ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਵੇਗੀ। ਰਾਸ਼ਟਰਪਤੀ ਨੇ ਕਿਹਾ ਬੀਤੇ ਦਿਨੀਂ ਦੇਸ਼ ਨੇ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜਨਮ ਦਿਨ ਨੂੰ ‘ਪ੍ਰਾਕਰਮ ਦਿਵਾਸ ਦੇ ਰੂਪ ਵਿਚ ਮਨਾਇਆਹੈ।

Ram Nath KovindRam Nath Kovind

ਇਸੇ ਤਰ੍ਹਾਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀ ਪੂਰੀ ਸ਼ਰਧਾ ਨਾਲ ਮਨਾਵਾਂਗੇ। ਬਜਟ ਇਜਲਾਸ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਪਣੇ ਭਾਸ਼ਣ ਵਿਚ ਨਵੇਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਟਿੱਪਣੀ ਕੀਤੀ। ਉਹਨਾਂ ਕਿਹਾ ਖੇਤੀ ਕਾਨੂੰਨ ਇਤਿਹਾਸਕ ਹਨ ਅਤੇ ਸਰਕਾਰ ਇਸ ਸਬੰਧੀ ਲੋਕਾਂ ਦੇ ਭਰਮ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

covidCovid-19

ਰਾਸ਼ਟਰਪਤੀ ਨੇ ਕਿਹਾ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਹੋ ਰਿਹਾ ਇਹ ਸੈਸ਼ਨ ਬੇਹੱਦ ਅਹਿਮ ਹੈ। ਨਵਾਂ ਸਾਲ ਵੀ ਹੈ ਅਤੇ ਨਵਾਂ ਦਹਾਕਾ ਵੀ। ਇਸ ਦਹਾਕੇ ਵਿਚ ਅਸੀਂ ਅਜ਼ਾਦੀ ਦੇ 75ਵੇਂ ਸਾਲ ਵੀ ਦਾਖਲ ਹੋਣ ਜਾ ਰਹੇ ਹਾਂ। ਉਹਨਾਂ ਕਿਹਾ ਮਹਾਂਮਾਰੀ ਖਿਲਾਫ ਇਸ ਜੰਗ ਦੌਰਾਨ ਕਈ ਲੋਕ ਸਾਨੂੰ ਛੱਡ ਕੇ ਚਲੇ ਗਏ। ਇਸ ਦੌਰਾਨ ਰਾਸ਼ਟਰਪਤੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦਾ ਵੀ ਜ਼ਿਕਰ ਕੀਤਾ ਅਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Ram Nath KovindRam Nath Kovind

ਇਸ ਵਿਚਾਲੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਦੱਸਿਆ ਹੈ। ਉਹਨਾਂ ਕਿਹਾ ਖੇਤੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ, ਇਸ ਸਬੰਧੀ ਸਰਕਾਰ ਲੋਕਾਂ ਦੇ ਭਰਮ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement