ਬਜਟ ਸੈਸ਼ਨ ਅੱਜ ਤੋਂ ਹੋ ਰਿਹਾ ਸ਼ੁਰੂ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਬਣਾਈ ਰਣਨੀਤੀ
Published : Jan 29, 2021, 10:03 am IST
Updated : Jan 29, 2021, 10:07 am IST
SHARE ARTICLE
parliament of india
parliament of india

ਵਿਰੋਧੀ ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ।

ਨਵੀਂ ਦਿੱਲੀ - ਕੋਰੋਨਾਵਾਇਰਸ ਮਹਾਮਾਰੀ ਅਤੇ ਸਖਤ COVID-19 ਪ੍ਰੋਟੋਕੋਲ ਤੋਂ ਬਾਅਦ ਸੰਸਦ ਦਾ ਬਜਟ ਸੈਸ਼ਨ 2021 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਬਜਟ ਸੈਸ਼ਨ, ਜੋ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਚਲਦਾ ਹੈ, ਦੇ ਤਣਾਅ ਵਿਚ ਰਹਿਣ ਦੀ ਉਮੀਦ ਹੈ। ਵਿਰੋਧੀ ਧਿਰ ਕਿਸਾਨੀ ਵਿਰੋਧ ਪ੍ਰਦਰਸ਼ਨ ਦੌਰਾਨ ਖੇਤੀ ਕਾਨੂੰਨਾਂ ਸਬੰਧੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

PARLIMENTParliament

ਸੰਸਦ 'ਚ ਅੱਜ ਬਜਟ ਸੈਸ਼ਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਕੇਂਦਰੀ ਬਜਟ ਇਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉੱਥੇ ਹੀ, ਵਿਰੋਧੀ ਪਾਰਟੀਆਂ ਵਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ। ਅੱਜ ਸੰਸਦ ਦੇ ਬਜ਼ਟ ਸੈਸ਼ਨ ਦੇ ਪਹਿਲੇ ਰਾਸ਼ਟਰਪਤੀ ਕੋਵਿੰਦ ਦੋਨੋਂ ਸਦਨਾਂ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਭਾਸ਼ਣ ਦਾ ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀਐਮਸੀ), ਸ਼ਿਵਸੈਨਾ, ਅਕਾਲੀ ਦਲ, ਆਮ ਆਦਮੀ ਪਾਰਟੀ (ਆਪ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ), ਸਮੇਤ 16 ਪਾਰਟੀਆਂ ਬਾਈਕਾਟ ਕਰਨਗੀਆਂ। ਇਨ੍ਹਾਂ ਸਾਰੀਆਂ ਪਾਰਟੀਆਂ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।

Ram Nath Kovind'sRam Nath Kovind

ਬੀਤੇ ਦਿਨੀ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਅਸੀਂ ਸਾਰੇ 16 ਰਾਜਨੀਤਿਕ ਪਾਰਟੀਆਂ ਇਕ ਬਿਆਨ ਜਾਰੀ ਕਰ ਰਹੇ ਹਾਂ ਕਿ ਅਸੀਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰ ਰਹੇ ਹਾਂ, ਜੋ ਕੱਲ ਸੰਸਦ ਵਿਚ ਦਿੱਤਾ ਜਾਵੇਗਾ, ਇਸ ਫ਼ੈਸਲੇ ਦੇ ਪਿੱਛੇ ਪ੍ਰਮੁੱਖ ਕਾਰਨ ਇਹ ਹੈ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਿਰੋਧੀ ਧਿਰਾਂ ਬਿਨਾਂ ਬਹਿਸ ਸਦਨ ਵਿਚ ਜਬਰਨ ਪਾਸ ਕੀਤਾ ਗਿਆ ਹੈ। 

Fintech startups expect tax sops funding access digital push in upcoming budget Budget

ਵਿਰੋਧੀ ਧਿਰਾਂ ਸੰਸਦ ਸੈਸ਼ਨ ਵਿਚ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ਨੂੰ ਸਾਰੀਆਂ ਪਾਰਟੀਆਂ ਜੋਰਦਾਰ ਤਰੀਕੇ ਨਾਲ ਕਿਸਾਨਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਗੀਆਂ। ਕਾਂਗਰਸ ਦੇ ਲੋਕਸਭਾ ਵਿਚ ਮੁੱਖ ਚਿਤਾਵਨੀ ਕੋਡਿਕੁੰਨਿਲ ਸੁਰੇਸ਼ ਨੇ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਅਸੀਂ ਕਿਸਾਨਾਂ ਦੇ ਮੁੱਦੇ ਉਤੇ ਸੰਸਦ ਵਿਚ ਚਰਚਾ ਅਤੇ ਬਹਿਸ ਕਰਨ ਦੇ ਲਈ ਪ੍ਰਸਤਾਵ ਨੂੰ ਮੁਲਤਵੀ ਕਰਨ ਲਈ ਸਾਰੇ ਯਤਨਾਂ ਦਾ ਪ੍ਰਯੋਗ ਕਰਨਗੇ। ਜ਼ਿਕਰਯੋਗ ਹੈ ਕਿ ਵਾਰ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਵਾਰ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ 29 ਜਨਵਰੀ ਨੂੰ ਸੰਸਦ ਦੇ ਦੋਨੋਂ ਸਦਨਾਂ ਦੀ ਸੰਯੁਕਤ ਬੈਠਨ ਨੂੰ ਸੰਬੋਧਨ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement