
1 ਫਰਵਰੀ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ
ਨਵੀਂ ਦਿੱਲੀ: ਸੰਸਦ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਲੋਕ ਸਭਾ ਦੀ ਕਾਰਵਾਈ ਸੋਮਵਾਰ 1 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਚਲਦਿਆਂ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ।
Ram Nath Kovind
ਸੈਸ਼ਨ ਦੀ ਸ਼ੁਰੂਆਤ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਬੋਧਨ ਕੀਤਾ। ਇਸ ਮੌਕੇ ਉਹਨਾਂ ਨੇ ਕਈ ਅਹਿਮ ਮੁੱਦਿਆਂ ‘ਤੇ ਅਪਣੀ ਪ੍ਰਤੀਕਿਰਿਆ ਦਿੱਤੀ।ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲੋਕ ਸਭਾ ਵਿਚ ਆਰਥਕ ਸਰਵੇ ਪੇਸ਼ ਕੀਤਾ। ਦੱਸ ਦਈਏ ਕਿ ਹਰ ਸਾਲ ਬਜਟ ਤੋਂ ਪਹਿਲਾਂ ਸਰਕਾਰ ਆਰਥਕ ਸਰਵੇ ਪੇਸ਼ ਕਰਦੀ ਹੈ।
Nirmala Sitharaman
ਇਹ ਰਿਪੋਰਟ ਦੇਸ਼ ਦੀ ਅਰਥਵਿਵਸਥਾ ਦੀ ਮੌਜੂਦਾ ਸਥਿਤੀ ਅਤੇ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਮਿਲਣ ਵਾਲੇ ਨਤੀਜਿਆਂ ਨੂੰ ਦਰਸਾਉਂਦੀ ਹੈ। ਇਸ ਰਿਪੋਰਟ ਨੂੰ ਸਰਕਾਰ ਦੇ ਮੁੱਖ ਆਰਥਕ ਸਲਾਹਕਾਰ ਦੀ ਅਗਵਾਈ ਵਿਚ ਟੀਮ ਵੱਲੋਂ ਤਿਆਰ ਕੀਤਾ ਜਾਂਦਾ ਹੈ।