ਸਿੰਘੂ ਬਾਰਡਰ 'ਤੇ ਠੀਕਰੀ ਪਹਿਰਾ ਦਿੰਦੇ ਕਿਸਾਨਾਂ ਨੂੰ , ਡਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਸਰਕਾਰ
Published : Jan 29, 2021, 4:54 pm IST
Updated : Jan 29, 2021, 5:25 pm IST
SHARE ARTICLE
Farmer protest
Farmer protest

ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਆਰਐੱਸਐੱਸ ਕਿਸਾਨਾਂ ਤੇ ਹਮਲਾ ਕਰ ਰਹੇ ਹਨ

ਨਵੀਂ ਦਿੱਲੀ : (ਹਰਦੀਪ ਸਿੰਘ ਭੋਗਲ)- ਕੁੰਡਲੀ ਬਾਰਡਰ ਤੇ ਪਹਿਰਾ ਦੇ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਵਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਨੂੰ ਸਾਜ਼ਿਸ਼ਾਂ ਰੱਚ ਕੇ ਖਤਮ ਕਰਨ ਵਾਲੇ ਪਾਸੇ ਜਾ ਰਹੀ ਹੈ ,ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਆਰਐੱਸਐੱਸ ਕਿਸਾਨਾਂ ਤੇ ਹਮਲਾ ਕਰ ਰਹੇ ਹਨ , ਅਜਿਹੇ ਮਾਹੌਲ ਵਿੱਚ ਕਿਸਾਨੀ ਅੰਦੋਲਨ ਦੀ ਰਾਖੀ ਕਰਨਾ ਸਾਡਾ ਪਹਿਲਾ ਫਰਜ਼ ਹੈ । ਕਿਸਾਨਾਂ ਨੇ ਕਿਹਾ ਕਿ ਅਸੀਂ ਆਪਣੀਆਂ ਫਸਲਾਂ ਦੀ ਰਾਖੀ ਕਰਦੇ ਹਾਂ ਅੱਜ ਸਾਡੀ ਤੇ ਆਪਣੇ ਅੰਦੋਲਨ ਨੂੰ ਰਾਖੀ ਕਰਨ ਦੀ ਜ਼ਿੰਮੇਵਾਰੀ ਆ ਗਈ ਹੈ । ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹਾਂ ।

photophotoਕਿਸਾਨਾਂ ਨੇ ਕਿਹਾ ਕਿ ਸਰਕਾਰ ਛੱਬੀ ਜਨਵਰੀ ਦੀ ਘਟਨਾ ਦੇ ਬਹਾਨੇ ਕਿਸਾਨੀ ਅੰਦੋਲਨ ‘ਤੇ ਨਿਸ਼ਾਨੀ ਲਾ ਰਹੀ ਹੈ , ਦੇਸ਼ ਦੇ ਕਿਸਾਨ ਭਾਜਪਾ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ । ਕਿਸਾਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿਚ ਕਿਸਾਨਾਂ ਦੀਆਂ ਜ਼ਰੂਰੀ ਵਸਤਾਂ ਦੀ ਲਗਾਤਾਰ ਰੋਕ ਲਾਈ ਜਾ ਰਹੀ ਹੈ, ਕਿਸਾਨਾਂ ਨੂੰ ਪੀਣ ਯੋਗ ਪਾਣੀ ਦੀ ਲੋੜ , ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੀਣ ਵਾਲੇ ਪਾਣੀ ਨੂੰ ਵੀ ਰੋਕਿਆ ਜਾ ਰਿਹਾ ਹੈ ।

photophotoਨੌਜਵਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਦਬਾਉਣ ਦੇ ਲਈ ਜਿੰਨਾ ਮਰਜ਼ੀ ਤਸ਼ੱਦਦ ਕਰ ਲਵੇ ਅਸੀਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ , ਦੇਸ਼ ਦੇ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਇਕਜੁੱਟ ਬੈਠੇ ਹਨ , ਕਿਸਾਨੀ ਅੰਦੋਲਨ ਵਿਚ  ਕਿਸੇ ਵੀ ਤਰ੍ਹਾਂ ਦੀ ਕੋਈ ਫੁੱਟ ਨਹੀਂ , ਸਰਕਾਰ ਜਾਣ ਬੁੱਝ ਕਿ ਅੰਦੋਲਨ ਵਿੱਚ ਫੁੱਟ ਦੀਆਂ ਅਫਵਾਹਾਂ ਫੈਲਾ ਰਹੀ ਹੈ , ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਕੇਂਦਰ ਸਰਕਾਰ ਦੇ ਜਬਰ ਦੇ ਖ਼ਿਲਾਫ਼ ਹੁਣ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਵਕਤ ਆ ਗਿਆ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement