
1 ਫਰਵਰੀ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ
ਨਵੀਂ ਦਿੱਲੀ: ਸੰਸਦ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਹਾਕੇ ਦਾ ਪਹਿਲਾ ਸੈਸ਼ਨ ਆਰੰਭ ਹੋ ਰਿਹਾ ਹੈ।
Parliament
ਉਹਨਾਂ ਕਿਹਾ ਖੁਸ਼ਹਾਲ ਭਵਿੱਖ ਲਈ ਇਹ ਦਹਾਕਾ ਬੇਹੱਦ ਅਹਿਮ ਹੈ। ਅਜ਼ਾਦੀ ਦੇ ਦਿਵਾਨਿਆਂ ਨੇ ਜੋ ਸੁਪਨੇ ਦੇਖੇ, ਉਹਨਾਂ ਨੂੰ ਪੂਰਾ ਕਰਨ ਦਾ ਸੁਨਹਿਰੀ ਮੌਕਾ ਹੁਣ ਦੇਸ਼ ਕੋਲ ਹੈ। ਪੀਐਮ ਮੋਦੀ ਨੇ ਕਿਹਾ ਮੈਨੂੰ ਯਕੀਨ ਹੈ ਕਿ ਜਿਸ ਉਮੀਦ ਨਾਲ ਸਾਨੂੰ ਸੰਸਦ ਵਿਚ ਭੇਜਿਆ ਹੈ, ਅਸੀਂ ਸੰਸਦ ਦੇ ਇਸ ਪਵਿੱਤਰ ਅਸਥਾਨ ਦੀ ਵਰਤੋਂ ਕਰਦਿਆਂ ਅਤੇ ਲੋਕਤੰਤਰ ਦੀਆਂ ਸਾਰੀਆਂ ਸੀਮਾਵਾਂ ਦਾ ਪਾਲਣ ਕਰਦਿਆਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿਚ ਆਪਣਾ ਯੋਗਦਾਨ ਦੇਣ ਵਿਚ ਪਿੱਛੇ ਨਹੀਂ ਰਹਾਂਗੇ।
PM Modi
ਇਸ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਸੰਬੋਧਨ ਦੌਰਾਨ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਹਨਾਂ ਕਿਹਾ ਕਿ ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਭਾਰਤ ਵਿਚ ਸ਼ੁਰੂ ਹੋਈ ਹੈ। ਇਸ ਤੋਂ ਇਲਾਵਾ ਉਹਨਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਵੀ ਕਿਸਾਨਾਂ ਲਈ ਫਾਇਦੇਮੰਦ ਦੱਸਿਆ। ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਭਰਮ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।