
ਆਪ' ਸੁਪਰੀਮੋ ਨੇ ਕਿਹਾ-ਵਾਹਿਗੁਰੂ ਤੁਹਾਨੂੰ ਪੰਜਾਬ ਦੇ ਮੁੱਖ ਮੰਤਰੀ ਬਣਾ ਦੇਣ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅੱਜ ਧੂਰੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਫੋਨ ਕੀਤਾ। ਭਗਵੰਤ ਮਾਨ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਅਤੇ ਲਿਖਿਆ ਕਿ ਭਗਵੰਤ ਮਾਨ ਨਾਮਜ਼ਦਗੀ ਭਰਨ ਜਾ ਰਹੇ ਹਨ। ਉਹਨਾਂ ਨੇ ਮੈਨੂੰ ਫ਼ੋਨ ਕੀਤਾ। ਮੈਂ ਦਿਲੋਂ ਕਿਹਾ- ਵਾਹਿਗੁਰੂ ਉਹਨਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦੇਵੇ। ਉਹ ਇਮਾਨਦਾਰੀ ਨਾਲ ਕੰਮ ਕਰਨ। ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਨੂੰ ਦੂਰ ਕਰਨ। ਪੰਜਾਬ ਨੂੰ ਭਗਵੰਤ ਅਤੇ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। ਪ੍ਰਮਾਤਮਾ ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਾਂ ਨੂੰ ਪੂਰਾ ਕਰਨ ਦੀ ਤਾਕਤ ਦੇਵੇ।