
ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ
ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਕੇ ਕਿਹਾ ਕਿ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਉਣ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਇਸ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਉਹਨਾਂ ਨੇ ਇੱਕ ਪੋਸਟ ਸ਼ੇਅਰ ਕੀਤੀ ਤੇ ਲਿਖਿਆ, ''ਕਿਸਾਨਾਂ ਦੇ ਪਰਿਵਾਰਾਂ ਨੇ ਅੰਦੋਲਨ ਵਿਚ 700 ਤੋਂ ਵੱਧ ਅਪਣਿਆਂ ਨੂੰ ਗੁਆਇਆ ਹੈ। ਕਿਸਾਨ ਪਿਛਲੇ ਸਾਲ ਦੇ ਇਹ ਦਿਨ ਕਦੇ ਨਹੀਂ ਭੁੱਲਣਗੇ। ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਖੇਤੀ ਦੇ ਭਵਿੱਖ ਨੂੰ ਬਚਾਉਣ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਚਾਹੁੰਦੇ ਹਨ! ਲੜਾਈ ਜਾਰੀ ਹੈ, ਲੜਾਈ ਜਾਰੀ ਰਹੇਗੀ।''