ਉਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਦਾ ਹੋਇਆ ਦਿਹਾਂਤ, ਇਲਾਜ ਦੌਰਾਨ ਤੋੜਿਆ ਦਮ

By : GAGANDEEP

Published : Jan 29, 2023, 9:21 pm IST
Updated : Jan 29, 2023, 9:21 pm IST
SHARE ARTICLE
photo
photo

ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਇਸੇ ਦੌਰਾਨ ਹਮਲਾਵਰ ਨੇ ਮਾਰੀ ਗੋਲੀ

 

ਪੁਰੀ: ਉਡੀਸਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੂੰ ਅੱਜ ਦੁਪਹਿਰ ਕਰੀਬ 1 ਵਜੇ ਝਾਰਸੁਗੁਡਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਨੇੜੇ ਗਾਂਧੀ ਚੌਕ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਨੇ ਗੋਲੀ ਮਾਰ ਦਿੱਤੀ ਸੀ। ਉਹ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸੇ ਦੌਰਾਨ ਹਮਲਾਵਰ ਨੇ ਉਹਨਾਂ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ।

ਪੁਲਿਸ ਅਧਿਕਾਰੀ ਨੇ ਦੋ ਰਾਉਂਡ ਫਾਇਰ ਕੀਤੇ, ਜਿਸ ਵਿੱਚ ਮੰਤਰੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਬਾਅਦ ਵਿੱਚ ਉਹਨਾਂ ਨੂੰ ਭੁਵਨੇਸ਼ਵਰ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਗੁਪਤੇਸ਼ਵਰ ਭੋਈ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੋਪਾਲ ਦਾਸ ਨੇ ਮੰਤਰੀ 'ਤੇ ਗੋਲੀ ਚਲਾਈ। ਮੰਤਰੀ ਜ਼ਖਮੀ ਹੋ ਗਿਆ ਅਤੇ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ। ਹਮਲਾਵਰ ਗੋਪਾਲ ਦਾਸ ਨੂੰ ਉਸੇ ਸਮੇਂ ਸਥਾਨਕ ਲੋਕਾਂ ਨੇ ਫੜ ਲਿਆ। ਪੁਲਿਸ ਮੁਲਜ਼ਮ ਗੋਪਾਲ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਚਸ਼ਮਦੀਦਾਂ ਦਾ ਦਾਅਵਾ ਹੈ ਕਿ ਜਿਵੇਂ ਹੀ ਉਹ ਆਪਣੀ ਗੱਡੀ ਤੋਂ ਬਾਹਰ ਨਿਕਲਿਆ ਤੇ ਮੰਤਰੀ ਨੂੰ ਗੋਲੀ ਮਾਰ ਦਿੱਤੀ ਗਈ। ਹਮਲੇ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

Location: India, Odisha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement