ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

By : GAGANDEEP

Published : Jan 29, 2023, 8:13 pm IST
Updated : Jan 29, 2023, 8:13 pm IST
SHARE ARTICLE
photo
photo

ਗ੍ਰਿਫਤਾਰ ਨਸ਼ਾ ਤਸਕਰ ਪੈਸੇ ਮਿਲਣ ਉਪਰੰਤ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3  ਅਧੀਨ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement